ਐੱਸ.ਟੀ.ਐੱਫ. ਤੇ ਨਸ਼ਾ ਤਸਕਰਾਂ ਵਿਚਾਲੇ ਮੁਠਭੇੜ, ਹੈੱਡ ਕਾਂਸਟੇਬਲ ਦੀ ਮੌਤ
Tuesday, Oct 01, 2019 - 05:28 PM (IST)
ਜਲੰਧਰ/ਅੰਮ੍ਰਿਤਸਰ (ਸੰਜੀਵ)— ਨਸ਼ਾ ਤਸਕਰਾਂ ਅਤੇ ਐੱਸ.ਟੀ.ਐੱਫ. ਵਿਚਾਲੇ ਹੋਏ ਮੁਕਾਬਲੇ ਦੌਰਾਨ ਗੋਲੀ ਲੱਗਣ ਕਰਕੇ ਹੈੱਡ ਕਾਂਸਟੇਬਲ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਥਾਣਾ ਜੰਡਿਆਲਾ ਦੇ ਪਿੰਡ ਜਾਣੀਆਂ 'ਚ ਜਲੰਧਰ ਤੋਂ ਐੱਸ. ਟੀ. ਐੱਫ. ਟੀਮ ਪੁਲਸ ਪਾਰਟੀ ਸਮੇਤ ਨਸ਼ਾ ਤਸਕਰਾਂ ਨੂੰ ਫੜਨ ਆਈ ਸੀ ਕਿ ਇਸੇ ਦੌਰਾਨ ਨਸ਼ਾ ਤਸਕਰਾਂ ਨਾਲ ਹੋਏ ਮੁਕਾਬਲੇ 'ਚ ਗੋਲੀ ਲੱਗਣ ਕਰਕੇ ਹੈੱਡ ਕਾਂਸਟੇਬਲ ਜ਼ਖਮੀ ਹੋ ਗਿਆ। ਮੌਕੇ 'ਤੇ ਉਸ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਕਰ ਦਿੱਤਾ। ਮੁਕਾਬਲੇ ਦੌਰਾਨ ਮਾਰੇ ਗਏ ਹੈੱਡ ਕਾਂਸਟੇਬਲ ਦੀ ਪਛਾਣ ਗੁਰਦੀਪ ਸਿੰਘ ਦੇ ਰੂਪ 'ਚ ਹੋਈ ਸੀ।