ਪੁਲਸ ਦੀ ਖ਼ਬਰ ਮਿਲਦਿਆਂ ਹੀ ਨਸ਼ਾ ਤਸਕਰਾਂ ਨੂੰ ਪਈਆਂ ਭਾਜੜਾਂ, ਕਈ ਸ਼ੱਕੀ ਚੱਕੇ
Tuesday, Apr 29, 2025 - 05:39 PM (IST)

ਤਰਨਤਾਰਨ (ਮਨਦੀਪ)- ਤਰਨਤਾਰਨ ਪੁਲਸ ਵੱਲੋਂ ਨਸ਼ਿਆਂ ਖ਼ਿਲਾਫ਼ ਵੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਆਪ੍ਰੇਸ਼ਨ ਕਾਸੋ ਤਹਿਤ ਗੋਇੰਦਵਾਲ ਸਾਹਿਬ ਦੀ ਨਸ਼ਿਆਂ ਲਈ ਬਦਨਾਮ ਬਸਤੀ ਨਿੰਮ ਵਾਲੀ ਘਾਟੀ ਵਿਖੇ ਤਲਾਸ਼ੀ ਅਭਿਆਨ ਚਲਾਇਆ ਗਿਆ। ਪੁਲਸ ਆਉਣ ਦੀ ਭਿਣਕ ਮਿਲਦਿਆਂ ਹੀ ਨਸ਼ਾ ਤਸਕਰੀ ਦੇ ਕੰਮ ਵਿੱਚ ਲੱਗੇ ਕਈ ਲੋਕ ਘਰਾਂ ਨੂੰ ਤਾਲੇ ਕੇ ਭੱਜ ਨਿਕਲੇ।
ਇਹ ਵੀ ਪੜ੍ਹੋ- ਦੋਵੇਂ ਗੁਰਦੇ ਫੇਲ੍ਹ, ਇਲਾਜ ਅੱਧ ਵਿਚਾਲੇ ਛੱਡ ਪਾਕਿਸਤਾਨ ਪਰਤੀ ਨੂਰ ਜਹਾਂ
ਇਸ ਦੌਰਾਨ ਪੁਲਸ ਵੱਲੋਂ ਸ਼ੱਕੀ ਲੋਕਾਂ ਦੀ ਤਲਾਸ਼ੀ ਲਈ ਗਈ ਅਤੇ ਕੁਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਵੀ ਲਿਆ ਗਿਆ। ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਅਤੁੱਲ ਸੋਨੀ ਨੇ ਦੱਸਿਆ ਕਿ ਆਪ੍ਰੇਸ਼ਨ ਕਾਸੋ ਤਹਿਤ ਗੋਇੰਦਵਾਲ ਸਾਹਿਬ ਦੀ ਨਸ਼ਿਆਂ ਲਈ ਸਭ ਤੋਂ ਬਦਨਾਮ ਬਸਤੀ ਨਿੰਮ ਵਾਲੀ ਘਾਟੀ ਵਿੱਚ ਤਲਾਸ਼ੀ ਅਭਿਆਨ ਚਲਾਇਆ ਗਿਆ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਪਹਿਲਾਂ ਵੀ ਕਈ ਲੋਕਾਂ ਨੂੰ ਉਕਤ ਬਸਤੀ ਵਿੱਚੋਂ ਨਸ਼ਿਆਂ ਸਮੇਤ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜਿਆ ਜਾ ਚੁੱਕਾ ਹੈ। ਇਸ ਦੌਰਾਨ ਅੱਜ ਵੀ ਤਲਾਸ਼ੀ ਅਭਿਆਨ ਦੌਰਾਨ ਕਈ ਲੋਕ ਘਰਾਂ ਨੂੰ ਤਾਲੇ ਮਾਰ ਕੇ ਨਿਕਲੇ ਅਤੇ ਇਕ ਵਿਅਕਤੀ ਨੂੰ 6 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ ।
ਇਹ ਵੀ ਪੜ੍ਹੋ- ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8