ਨਸ਼ਾ ਤਸਕਰਾਂ ਨੇ ਪੁਲਸ ਮੁਲਾਜ਼ਮ ’ਤੇ ਚੜ੍ਹਾ ’ਤੀ ਥਾਰ ; ਲੱਤ ਤੇ ਬਾਂਹ ਟੁੱਟੀ

Tuesday, Sep 05, 2023 - 01:38 PM (IST)

ਨਸ਼ਾ ਤਸਕਰਾਂ ਨੇ ਪੁਲਸ ਮੁਲਾਜ਼ਮ ’ਤੇ ਚੜ੍ਹਾ ’ਤੀ ਥਾਰ ; ਲੱਤ ਤੇ ਬਾਂਹ ਟੁੱਟੀ

ਪਾਤੜਾਂ (ਚੋਪੜਾ)- ਸ਼ਹਿਰ ਅੰਦਰ ਪੰਜਾਬ ਪੁਲਸ ਦੇ ਮੁਲਾਜ਼ਮ ’ਤੇ ਨਸ਼ਾ ਤਸਕਰਾਂ ਨੇ ਥਾਰ ਗੱਡੀ ਚੜ੍ਹਾ ਕੇ ਉਸ ਦੀ ਲੱਤ ਅਤੇ ਬਾਂਹ ਤੋੜ ਦਿੱਤੀ, ਜਿਸ ਨੂੰ ਇਲਾਜ ਲਈ ਪਟਿਆਲਾ ਦੇ ਇਕ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ। ਪੁਲਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰਨ ਉਪਰੰਤ ਨਸ਼ਾ-ਸਮੱਗਲਰ ਗੱਡੀ ਲੈ ਕੇ ਫ਼ਰਾਰ ਹੋ ਗਏ। ਪੁਲਸ ਨੇ ਤੁਰੰਤ ਹਰਕਤ ’ਚ ਆਉਂਦਿਆਂ ਨਸ਼ਾ-ਸਮੱਗਲਰਾਂ ਵੱਲੋਂ ਵਰਤੀ ਗਈ ਥਾਰ ਗੱਡੀ ਦੀ ਪਛਾਣ ਕਰਨ ’ਚ ਸਫਲਤਾ ਹਾਸਲ ਕਰ ਲਈ ਹੈ।

ਇਹ ਖ਼ਬਰ ਵੀ ਪੜ੍ਹੋ - World Cup 2023: ਅੱਜ ਹੋਵੇਗਾ ਭਾਰਤੀ ਟੀਮ ਦਾ ਐਲਾਨ, ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦਾ ਹੈ ਮੌਕਾ

ਜਾਣਕਾਰੀ ਅਨੁਸਾਰ ਸੀ. ਆਈ. ਏ. ਸਟਾਫ ਸਮਾਣਾ ਦੀ ਪੁਲਸ ਵੱਲੋਂ ਨਸ਼ਾ-ਸਮੱਗਲਰਾਂ ਨੂੰ ਕਾਬੂ ਕਰਨ ਲਈ ਵਿਛਾਏ ਗਏ ਜਾਲ ਤਹਿਤ ਜਦੋਂ ਸ਼ਹਿਰ ਦੇ ਪਟਿਆਲਾ ਬਾਈਪਾਸ ’ਤੇ ਅਨਾਜ ਮੰਡੀ ਦੇ 11 ਕਿੱਲਿਆਂ ਵਾਲੀ ਥਾਂ ’ਤੇ ਛਾਪੇਮਾਰੀ ਕੀਤੀ ਤਾਂ ਸਮੱਗਲਰਾਂ ਨੂੰ ਪੁਲਸ ਦੇ ਆਉਣ ਦੀ ਭਿਣਕ ਪੈ ਗਈ। ਘਟਨਾ ’ਚ ਜ਼ਖ਼ਮੀ ਹੋਏ ਪੁਲਸ ਮੁਲਾਜ਼ਮ ਹੁਸਨਪ੍ਰੀਤ ਸਿੰਘ ਚੀਮਾ ਵਾਸੀ ਦਫਤਰੀ ਵਾਲਾ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ’ਤੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਸੀ। ਇਸ ਦੌਰਾਨ ਸਮੱਗਲਰਾਂ ਨੇ ਗੱਡੀ ਭਜਾਉਣ ਦੀ ਕੋਸ਼ਿਸ਼ ਕੀਤੀ ਤਾਂ ਪੁਲਸ ਮੁਲਾਜ਼ਮਾਂ ਵੱਲੋਂ ਪਿੱਛਾ ਕਰਨ ’ਤੇ ਉਨ੍ਹਾਂ ਦੀ ਗੱਡੀ ਬਿਜਲੀ ਦੇ ਖੰਭੇ ’ਚ ਵੱਜ ਗਈ, ਜਿਸ ਮਗਰੋਂ ਉਨ੍ਹਾਂ ਗੱਡੀ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਸਮੱਗਲਰਾਂ ਨੇ ਥਾਰ ਗੱਡੀ ਉਸ ’ਤੇ ਚੜ੍ਹਾ ਦਿੱਤੀ। 

ਇਹ ਖ਼ਬਰ ਵੀ ਪੜ੍ਹੋ - Part Time Job ਦੀ ਭਾਲ 'ਚ ਹੋ ਤਾਂ ਹੋ ਜਾਓ ਸਾਵਧਾਨ, ਕਿਤੇ ਕਰ ਨਾ ਬੈਠੀਓ ਅਜਿਹੀ ਗਲਤੀ

ਹਾਦਸੇ ’ਚ ਪੁਲਸ ਮੁਲਾਜ਼ਮ ਹੁਸਨਪ੍ਰੀਤ ਸਿੰਘ ਚੀਮਾ ਦੀ ਲੱਤ ਅਤੇ ਬਾਂਹ ਟੁੱਟ ਗਈ ਹੈ। ਇਸ ਦੌਰਾਨ ਸੀ. ਆਈ. ਏ. ਸਟਾਫ ਸਮਾਣਾ ਦੇ ਇੰਚਾਰਜ ਵਿਜੇ ਕੁਮਾਰ ਨੇ ਦੱਸਿਆ ਕਿ ਥਾਰ ਗੱਡੀ ਦੀ ਪਛਾਣ ਕਰ ਲਈ ਗਈ। ਕਥਿਤ ਮੁਲਜ਼ਮਾਂ ਨੂੰ ਕਾਬੂ ਕਰ ਲਿਆ ਜਾਵੇਗਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News