ਨਸ਼ਾ ਤਸਕਰਾਂ ਨੂੰ 10-10 ਸਾਲ ਦੀ ਕੈਦ ਤੇ ਜੁਰਮਾਨਾ

Thursday, May 18, 2023 - 01:12 PM (IST)

ਨਸ਼ਾ ਤਸਕਰਾਂ ਨੂੰ 10-10 ਸਾਲ ਦੀ ਕੈਦ ਤੇ ਜੁਰਮਾਨਾ

ਲੁਧਿਆਣਾ (ਮਹਿਰਾ) : ਚਰਸ ਸਮੱਗਲਿੰਗ ਦੇ ਦੋਸ਼ ’ਚ ਵਧੀਕ ਸੈਸ਼ਨ ਜੱਜ ਵਿਜੇ ਕੁਮਾਰ ਦੀ ਅਦਾਲਤ ਨੇ ਰਾਹੋਂ ਰੋਡ ਨਿਵਾਸੀ ਮਨੋਜ ਕੁਮਾਰ ਅਤੇ ਚੰਪਾਰਣ (ਬਿਹਾਰ) ਨਿਵਾਸੀ ਗੀਤਾ ਦੇਵੀ ਨੂੰ 10-10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਪੁਲਸ ਪੋਸਟ ਸ਼ੇਰਪੁਰ ਦੇ ਇੰਚਾਰਜ ਕਪਿਲ ਕੁਮਾਰ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ।

ਉਨ੍ਹਾਂ ਮੁਤਾਬਕ 16 ਜਨਵਰੀ ਨੂੰ 2021 ਉਨ੍ਹਾਂ ਨੂੰ ਗੁਪਤਾ ਸੂਚਨਾ ਮਿਲੀ ਸੀ ਕਿ ਉਕਤ ਮੁਲਜ਼ਮ ਮਨੋਜ ਕੁਮਾਰ ਨਸ਼ੇ ਦੀ ਤਸਕਰੀ ਕਰਨ ਜਾ ਰਿਹਾ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ।

ਪੁੱਛਗਿੱਛ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਮੁਲਜ਼ਮ ਨੂੰ ਚਰਸ ਸਪਲਾਈ ਚੰਪਾਰਣ ਨਿਵਾਸੀ ਗੀਤਾ ਦੇਵੀ ਨੇ ਕੀਤੀ ਸੀ, ਜਿਸ ਤੋਂ ਬਾਅਦ ਗੀਤਾ ਦੇਵੀ ਨੂੰ ਇਸ ਮਾਮਲੇ ’ਚ ਨਾਮਜ਼ਦ ਕੀਤਾ ਗਿਆ ਅਤੇ ਉਸ ਨੂੰ ਗ੍ਰਿਫ਼ਤਾਰ ਕੀਤਾ।


author

Babita

Content Editor

Related News