ਨਸ਼ਾ ਸਮੱਗਲਰ ਨੂੰ ਕਾਬੂ ਕਰਨ ਗਈ ਪੁਲਸ ਪਾਰਟੀ ’ਤੇ ਹਥਿਆਰਾਂ ਨਾਲ ਲੈੱਸ ਵਿਅਕਤੀਆਂ ਵਲੋਂ ਹਮਲਾ

Friday, Jun 25, 2021 - 11:13 AM (IST)

ਨਸ਼ਾ ਸਮੱਗਲਰ ਨੂੰ ਕਾਬੂ ਕਰਨ ਗਈ ਪੁਲਸ ਪਾਰਟੀ ’ਤੇ ਹਥਿਆਰਾਂ ਨਾਲ ਲੈੱਸ ਵਿਅਕਤੀਆਂ ਵਲੋਂ ਹਮਲਾ

ਤਰਨਤਾਰਨ/ਝਬਾਲ ( ਰਮਨ ਚਾਵਲਾ, ਨਰਿੰਦਰ) - ਨਸ਼ਾ ਸਮੱਗਲਰ ਨੂੰ ਕਾਬੂ ਕਰਨ ਗਈ ਪੁਲਸ ਪਾਰਟੀ ’ਤੇ ਹਮਲਾ ਕਰਨ ਦੌਰਾਨ 3 ਪੁਲਸ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖ਼ਮੀ ਮੁਲਾਜ਼ਮਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਭਰਤੀ ਕਰਵਾਇਆ ਗਿਆ ਹੈ।

ਪੜ੍ਹੋ ਇਹ ਵੀ ਖ਼ਬਰ - ਹੋਟਲ ਦੇ ਕਮਰੇ ’ਚੋਂ ਮਿਲੀ ਵਿਅਕਤੀ ਦੀ ਲਾਸ਼, ਪਰਿਵਾਰ ਨੇ ਦੱਸਿਆ ਖ਼ੁਦਕੁਸ਼ੀ ਦੀ ਅਸਲ ਸੱਚ

ਜਾਣਕਾਰੀ ਅਨੁਸਾਰ ਨਾਰਕੋਟਿਕ ਪੁਲਸ ਦੇ ਏ. ਐੱਸ. ਆਈ. ਨਰਿੰਦਰ ਪਾਲ ਸਿੰਘ ਸਣੇ ਪੁਲਸ ਪਾਰਟੀ ਨਸ਼ਾ ਸਮੱਗਲਰ ਨੂੰ ਕਾਬੂ ਕਰਨ ਲਈ ਪਿੰਡ ਖੈਰਦੀਨ ਕੇ ਪੁੱਜੇ। ਇਸ ਦੌਰਾਨ ਲਾਡਾ ਪੁੱਤਰ ਬਖਸ਼ੀਸ਼ ਸਿੰਘ ਜੋ ਨਸ਼ੇ ਦਾ ਕਾਰੋਬਾਰ ਕਰਦਾ ਹੈ, ਨੂੰ 50 ਗ੍ਰਾਮ ਹੈਰੋਇਨ ਸਣੇ ਕਾਬੂ ਕਰਨ ਉਪਰੰਤ ਵਾਪਸ ਪਰਤਨ ਲੱਗੀ ਤਾਂ ਲਾਡਾਂ ਦੇ ਹਥਿਆਰ ਨਾਲ ਲੈੱਸ ਵਿਅਕਤੀਆਂ ਵਲੋਂ ਪੁਲਸ ’ਤੇ ਹਮਲਾ ਕਰ ਦਿੱਤਾ ਗਿਆ।

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ : ਪਾਕਿ ਬੈਠੇ ਗੈਂਗਸਟਰ ਰਿੰਦਾ ਦੇ ਸੰਪਰਕ ’ਚ ਸੀ ‘ਜੈਪਾਲ ਭੁੱਲਰ’, ਬਣਾਈ ਸੀ ਇਹ ਪਲਾਨਿੰਗ

ਇਸ ਦੌਰਾਨ ਹਮਲਾਵਰਾਂ ਨੇ ਪੁਲਸ ਹਿਰਾਸਤ ’ਚੋਂ ਮੁਲਜ਼ਮ ਲਾਡਾ ਨੂੰ ਛੁਡਵਾ ਲਿਆ। ਇਸ ਹਮਲੇ ’ਚ ਨਾਰਕੋਟਿਕ ਸੈੱਲ ਦੇ ਤਾਜਦੀਪ ਸਿੰਘ, ਜਤਿੰਦਰ ਸਿੰਘ ਅਤੇ ਵਰਿੰਦਰ ਸਿੰਘ ਪੁਲਸ ਕਰਮਚਾਰੀ ਗੰਭੀਰ ਜ਼ਖਮੀ ਹੋ ਗਏ। ਡੀ. ਐੱਸ. ਪੀ. ਸੁੱਚਾ ਸਿੰਘ ਬੱਲ ਨੇ ਦੱਸਿਆ ਕਿ ਪੁਲਸ ਪਾਰਟੀ ’ਤੇ ਹਮਲਾ ਕਰਨ ਦੇ ਦੋਸ਼ ’ਚ ਲਾਡਾ ਸਣੇ 20-25 ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਹੇਠ ਕੇਸ ਦਰਜ ਕਰ ਲਿਆ ਹੈ, ਜਿਨ੍ਹਾਂ ਚੋਂ 14 ਵਿਅਕਤੀਆਂ ਦੀ ਪਛਾਣ ਵੀ ਕਰ ਲਈ ਗਈ ਹੈ।

ਪੜ੍ਹੋ ਇਹ ਵੀ ਖ਼ਬਰ - ਹੈਰਾਨੀਜਨਕ : ਕੈਨੇਡਾ ਦਾ ਗਿੰਦੀ ਸੋਸ਼ਲ ਮੀਡੀਆ ਰਾਹੀਂ ਨੌਜਵਾਨਾਂ ਨੂੰ ਝਾਂਸੇ ’ਚ ਲੈ ਜੈਪਾਲ ਲਈ ਕਰਦਾ ਸੀ ਤਿਆਰ


author

rajwinder kaur

Content Editor

Related News