ਨਸ਼ਾ ਸਮੱਗਲਰਾਂ ਦਾ ਲੋਕਾਂ ਨੇ ਚਾੜ੍ਹਿਆ ਕੁਟਾਪਾ (ਵੀਡੀਓ)

01/18/2019 3:20:49 PM

ਫਰੀਦਕੋਟ (ਜਗਤਾਰ) - ਫਰੀਦਕੋਟ ਦੇ ਪਿੰਡ ਚਹਿਲ 'ਚ ਨਸ਼ਾ ਵੇਚਣ ਆਏ ਤਿੰਨ ਸਮੱਗਲਰਾਂ ਦਾ ਨਾ ਸਿਰਫ ਪਿੰਡ ਵਾਸੀਆਂ ਨੇ ਚੰਗਾ ਕੁਟਾਪਾ ਚਾੜ੍ਹਿਆ ਸਗੋਂ ਉਨ੍ਹਾਂ ਦੀ ਗੱਡੀ ਦੀ ਵੀ ਭੰਨਤੋੜ ਕਰ ਦਿੱਤੀ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮਿਲੀ ਜਾਣਕਾਰੀ ਅਨੁਸਾਰ ਪਿੰਡ 'ਚ ਰਹਿਣ ਵਾਲੇ ਚਿੱਟੇ ਦੇ ਇਕ ਵਪਾਰੀ ਨੂੰ ਉਕਤ ਕਾਰ ਸਵਾਰ 3 ਵਿਅਕਤੀ ਨਸ਼ਾ ਸਪਲਾਈ ਕਰਨ ਲਈ ਆਏ ਸਨ, ਜਿਨ੍ਹਾਂ ਨੂੰ ਪਿੰਡ ਵਾਸੀਆਂ ਨੇ ਯੋਜਨਾਬੱਧ ਤਰੀਕੇ ਨਾਲ ਦਬੋਚ ਲਿਆ। ਕਾਬੂ ਕੀਤੇ ਉਕਤ ਵਿਅਕਤੀਆਂ ਦੀ ਕੁੱਟਮਾਰ ਕਰਨ ਤੋਂ ਬਾਅਦ ਲੋਕਾਂ ਨੇ ਇਨ੍ਹਾਂ ਨੂੰ ਪੁਲਸ ਦੇ ਹਵਾਲੇ ਕਰ ਦਿੱਤਾ 

ਦੱਸਣਯੋਗ ਹੈ ਕਿ ਪਿੰਡਾਂ 'ਚੋਂ ਚਿੱਟੇ ਦਾ ਜ਼ਹਿਰ ਖਤਮ ਕਰਨ ਲਈ ਪਿੰਡਾਂ ਦੇ ਲੋਕਾਂ ਨੇ ਮੋਰਚੇ ਖੋਲ੍ਹ ਦਿੱਤੇ ਹਨ, ਜਿਸ ਦੇ ਤਹਿਤ ਨਸ਼ਾ ਸਮੱਗਲਰਾਂ ਨੂੰ ਫੜ ਕੇ ਪੁਲਸ ਹਵਾਲੇ ਕੀਤਾ ਜਾ ਰਿਹਾ ਹੈ।

rajwinder kaur

This news is Content Editor rajwinder kaur