ਨਸ਼ਾ ਸਮੱਗਲਰੀ ਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 8 ਕਾਬੂ

Thursday, Jul 11, 2019 - 05:38 PM (IST)

ਅੰਮ੍ਰਿਤਸਰ (ਸੁਮਿਤ) - ਅੰਮ੍ਰਿਤਸਰ ਦੀ ਪੁਲਸ ਨੇ ਨਸ਼ਾ ਸਮੱਗਲਰਾਂ ਅਤੇ ਲੁੱਟਾਂ-ਖੋਹਾਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ 8 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਦੋਸ਼ੀਆਂ ਕੋਲੋਂ 1 ਕਿਲੋ ਚਰਸ, ਲੁੱਟਾਂ-ਖੋਹਾਂ ਕਰਨ ਦੇ ਸਮੇਂ 'ਚ ਵਰਤਿਆ ਜਾਣ ਵਾਲਾ ਮੋਟਰਸਾਈਕਲ ਤੇ ਕੁਝ ਹੋਰ ਸਾਮਾਨ ਬਰਾਮਦ ਹੋਇਆ ਹੈ, ਜਿਸ ਦੇ ਆਧਾਰ 'ਤੇ ਉਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਏ.ਸੀ.ਪੀ ਨਾਰਥ ਸਰਬਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਮੁਲਜ਼ਮ ਗੁਰਜੀਤ ਸਿੰਘ ਅਤੇ ਰਾਜ ਕੁਮਾਰ ਨੂੰ ਇਕ ਕਿਲੋ ਚਰਸ ਸਣੇ ਕਾਬੂ ਕੀਤਾ ਹੈ। ਇਸੇ ਤਰ੍ਹਾਂ ਉਨ੍ਹਾਂ ਨੇ ਲੁੱਟਾਂ-ਖੋਹਾਂ ਕਰਨ ਵਾਲੇ 6 ਹੋਰ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ, ਜਿਨ੍ਹਾਂ ਤੋਂ ਚੋਰੀ ਦਾ ਫੋਨ, ਤੇਜ਼ਧਾਰ ਹਥਿਆਰ ਅਤੇ ਚੋਰੀ ਦੀ ਮੋਟਰਸਾਈਕਲ ਬਰਾਮਦ ਹੋਇਆ ਹੈ। ਪੁਲਸ ਮੁਤਾਬਕ ਉਕਤ ਮੁਲਜ਼ਮਾਂ 'ਤੇ ਪਹਿਲਾਂ ਤੋਂ ਹੀ ਕਈ ਮਾਮਲੇ ਦਰਜ ਹਨ, ਜਿਨ੍ਹਾਂ ਤੋਂ ਪੁੱਛਗਿੱਛ ਕਰਨ 'ਤੇ ਕਈ ਅਹਿਮ ਖੁਲਾਸੇ ਵੀ ਹੋ ਸਕਦੇ ਹਨ।


rajwinder kaur

Content Editor

Related News