ਅੰਮ੍ਰਿਤਸਰ ''ਚ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼, 4.5 ਕਿਲੋ ਹੈਰੋਇਨ ਸਮੇਤ ਤਿੰਨ ਤਸਕਰ ਗ੍ਰਿਫਤਾਰ
Thursday, Dec 18, 2025 - 01:55 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਨਸ਼ਾ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ, ਅਤੇ 4.5 ਕਿਲੋ ਹੈਰੋਇਨ ਅਤੇ ਇੱਕ ਪਿਸਤੌਲ ਬਰਾਮਦ ਕੀਤਾ ਹੈ। ਇਸ ਦੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਥਾਣੇ ਬਾਹਰ 2 ਭੈਣਾਂ ਦੀ ਹੋਈ ਆਪਸੀ ਤਕਰਾਰ, ਇਕ ਦੇ ਬੁਆਏਫ੍ਰੈਂਡ ਨੇ...
ਉਨ੍ਹਾਂ ਦੱਸਿਆ ਕਿ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫਤਾਰ ਕੀਤੇ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਵਿਦੇਸ਼ ਵਿਚ ਸਥਿਤ ਇਕ ਹੈਂਡਲਰ ਦੇ ਸੰਪਰਕ ਵਿਚ ਸਨ। ਉਸਦੇ ਨਿਰਦੇਸ਼ਾਂ 'ਤੇ ਵੱਖ-ਵੱਖ ਥਾਵਾਂ 'ਤੇ ਹੈਰੋਇਨ ਅਤੇ ਗੈਰ-ਕਾਨੂੰਨੀ ਹਥਿਆਰਾਂ ਦੀ ਖੇਪ ਪਹੁੰਚਾ ਰਹੇ ਸਨ ਅਤੇ ਸਪਲਾਈ ਕਰ ਰਹੇ ਹਨ। ਡੀ.ਜੀ.ਪੀ ਨੇ ਦੱਸਿਆ ਕਿ ਐਨਡੀਪੀਐਸ ਐਕਟ ਅਤੇ ਆਰਮਜ਼ ਐਕਟ ਦੇ ਤਹਿਤ ਪੁਲਸ ਸਟੇਸ਼ਨ ਗੇਟ ਹਕੀਮਾ, ਅੰਮ੍ਰਿਤਸਰ ਵਿਖੇ ਇੱਕ ਐਫਆਈਆਰ ਦਰਜ ਕੀਤੀ ਗਈ ਹੈ ਅਤੇ ਹੋਰ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਪੁਲਸ ਕਮਿਸ਼ਨਰ ਨੇ ਜਾਰੀ ਕੀਤੇ ਸਖ਼ਤ ਹੁਕਮ, ਅਧਿਕਾਰੀਆਂ ਨੂੰ ਵੀ ਦਿੱਤੀ ਚਿਤਾਵਨੀ

