ANTF ਵੱਲੋਂ ਨਸ਼ਾ ਸਮੱਗਲਿੰਗ ਸਿੰਡੀਕੇਟ ਦਾ ਪਰਦਾਫ਼ਾਸ਼, ਹਥਿਆਰ ਤੇ ਡਰੱਗ ਮਨੀ ਸਮੇਤ 10 ਗ੍ਰਿਫ਼ਤਾਰ

Sunday, Sep 22, 2024 - 11:25 AM (IST)

ANTF ਵੱਲੋਂ ਨਸ਼ਾ ਸਮੱਗਲਿੰਗ ਸਿੰਡੀਕੇਟ ਦਾ ਪਰਦਾਫ਼ਾਸ਼, ਹਥਿਆਰ ਤੇ ਡਰੱਗ ਮਨੀ ਸਮੇਤ 10 ਗ੍ਰਿਫ਼ਤਾਰ

ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)-ਪੰਜਾਬ ਪੁਲਸ ਦੀ ਐਂਟੀ ਨਾਰਕੋਟਿਕ ਟਾਸਕ ਫੋਰਸ (ਏ. ਐੱਨ. ਟੀ. ਐੱਫ਼.) ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਨਸ਼ਾ ਸਮੱਗਲਿੰਗ ਦੇ ਵੱਡੇ ਸਿੰਡੀਕੇਟ ਦਾ ਪਰਦਾਫ਼ਾਸ਼ ਕਰਦਿਆਂ 10 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦੇ ਡੀ. ਜੀ. ਪੀ. ਗੌਰਵ ਯਾਦਵ ਨੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਚੰਦਨ ਸ਼ਰਮਾ, ਆਕਾਸ਼ ਸ਼ਰਮਾ, ਵਿਸ਼ਾਲ ਸਿੰਘ, ਅਰਵਿੰਦਰ ਸਿੰਘ, ਲਵਪ੍ਰੀਤ ਸਿੰਘ, ਰਿੰਕੂ ਥਾਪਰ, ਭਰਤ, ਦਿਵਯਮ, ਪ੍ਰਥਮ ਅਤੇ ਅੰਕੁਸ਼ ਭੱਟੀ ਵਜੋਂ ਹੋਈ ਹੈ। ਪੁਲਸ ਟੀਮਾਂ ਨੇ ਇਨ੍ਹਾਂ ਦੇ ਕਬਜ਼ੇ ’ਚੋਂ 1 ਕਿੱਲੋ ਹੈਰੋਇਨ, 381 ਗ੍ਰਾਮ ਚਰਸ, 3 ਪਿਸਤੌਲ, 62 ਕਾਰਤੂਸ ਅਤੇ ਦੋ ਖ਼ਾਲੀ ਖੋਲ, 48.7 ਲੱਖ ਰੁਪਏ ਦੀ ਡਰੱਗ ਮਨੀ, 262 ਗ੍ਰਾਮ ਸੋਨਾ ਅਤੇ ਇਲੈਕਟ੍ਰਾਨਿਕ ਉਪਕਰਨ ਵੀ ਬਰਾਮਦ ਕੀਤੇ ਹਨ।

ਇਹ ਵੀ ਪੜ੍ਹੋ- ਕੁੜੀ ਦਾ ਅਮਰੀਕਾ ਦਾ ਵੀਜ਼ਾ ਹੋਇਆ ਰੀਫ਼ਿਊਜ਼, ਦਫ਼ਤਰ ਪਹੁੰਚ ਕੁੜੀ ਨੇ ਕੀਤਾ ਉਹ ਜੋ ਸੋਚਿਆ ਵੀ ਨਾ ਸੀ

PunjabKesari

ਉਨ੍ਹਾਂ ਦੱਸਿਆ ਕਿ ਮੁਲਜ਼ਮ ਨਸ਼ੇ ਦਾ ਨੈੱਟਵਰਕ ਚਲਾ ਰਹੇ ਸਨ ਅਤੇ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ’ਚ ਸਰਗਰਮ ਸਨ। ਜਾਂਚ ਤੋਂ ਪਤਾ ਲੱਗਾ ਹੈ ਕਿ ਸਰਹੱਦ ਪਾਰੋਂ ਨਸ਼ਿਆਂ ਦੀ ਸਮੱਗਲਿੰਗ ਕਰਨ ਤੋਂ ਬਾਅਦ ਉਹ ਹਵਾਲਾ ਰੂਟ ਰਾਹੀਂ ਪਾਕਿਸਤਾਨ ਸਥਿਤ ਨਸ਼ਾ ਸਮੱਗਲਰਾਂ ਨੂੰ ਪੈਸੇ ਭੇਜਦੇ ਸਨ। ਉਨ੍ਹਾਂ ਦੱਸਿਆ ਕਿ ਇਸ ਬਾਬਤ ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਾਉਣ ਲਈ ਅਗਲੇਰੀ ਜਾਂਚ ਜਾਰੀ ਹੈ, ਜਿਸ ਦੌਰਾਨ ਹੋਰ ਗ੍ਰਿਫ਼ਤਾਰੀਆਂ ਹੋਣ ਦੀ ਉਮੀਦ ਹੈ। ਸਪੈਸ਼ਲ ਡੀ. ਜੀ. ਪੀ. ਏ. ਐੱਨ. ਟੀ. ਐੱਫ਼. ਕੁਲਦੀਪ ਸਿੰਘ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਲਵਪ੍ਰੀਤ ਸਿੰਘ ਇਸ ਸਮੁੱਚੇ ਡਰੱਗ ਨੈੱਟਵਰਕ ਦਾ ਕੰਮ ਵੇਖ ਰਿਹਾ ਸੀ ਅਤੇ ਆਪਣੇ ਸੰਪਰਕਾਂ ਦੇ ਵਿਸ਼ਾਲ ਨੈੱਟਵਰਕ ਦੀ ਵਰਤੋਂ ਕਰ ਕੇ ਸੂਬੇ ਭਰ ’ਚ ਹਥਿਆਰਾਂ ਅਤੇ ਨਸ਼ਿਆਂ ਦੀ ਸਮੱਗਲਿੰਗ ਕਰਦਾ ਸੀ।

ਪੁਲਸ ਟੀਮਾਂ ਨੂੰ ਮੁਲਜ਼ਮ ਲਵਪ੍ਰੀਤ ਦੇ ਘਰ ਛੁਪਣਗਾਹ ਵਜੋਂ ਲੁਕਵੀਂ ਅਲਮਾਰੀ ਵੀ ਮਿਲੀ ਹੈ, ਜਿੱਥੇ ਉਹ ਨਸ਼ਿਆਂ ਤੇ ਹਵਾਲਾ ਮਨੀ ਨੂੰ ਲੁਕਾ ਕੇ ਰੱਖਣ ਤੋਂ ਇਲਾਵਾ ਆਪਣੇ ਲਈ ਸੁਰੱਖਿਅਤ ਪਨਾਹ ਵਜੋਂ ਵੀ ਵਰਤਦਾ ਸੀ। ਇਸ ਸਬੰਧੀ ਪੁਲਸ ਥਾਣਾ ਏ. ਐੱਨ. ਟੀ. ਐੱਫ਼. ਐੱਸ. ਏ. ਐੱਸ .ਨਗਰ ਵਿਖੇ ਐੱਨ. ਡੀ. ਪੀ. ਐੱਸ. ਐਕਟ ਦੀ ਧਾਰਾ 20 ਅਤੇ 21(ਸੀ) ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐੱਫ਼. ਆਈ. ਆਰ. ਨੰ. 147 ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ- 2 ਮੋਟਰਸਾਈਕਲਾਂ ਦੀ ਹੋਈ ਭਿਆਨਕ ਟੱਕਰ, ਭਰਾ ਦੀਆਂ ਅੱਖਾਂ ਸਾਹਮਣੇ ਭਰਾ ਦੀ ਤੜਫ਼-ਤੜਫ਼ ਕੇ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News