ਦਾਖਾ ਪੁਲਸ ਨੇ ਰਾਜਸਥਾਨ ਦੇ ਤਸਕਰ ਨੂੰ ਅਫ਼ੀਮ ਸਣੇ ਕੀਤਾ ਕਾਬੂ

Friday, Aug 02, 2024 - 11:31 AM (IST)

ਮੁੱਲਾਂਪੁਰ ਦਾਖਾ (ਕਾਲੀਆ)- ਥਾਣਾ ਦਾਖਾ ਦੀ ਪੁਲਸ ਨੇ ਰਾਜਸਥਾਨ ਦੇ ਤਸਕਰ ਨੂੰ ਅਫ਼ੀਮ ਸਣੇ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਦਾਖਾ ਦੇ ਮੁਖੀ ਇੰਸਪੈਕਟਰ ਕੁਲਵਿੰਦਰ ਸਿੰਘ ਧਾਲੀਵਾਲ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਵੱਲੋਂ ਵਿਸ਼ੇਸ਼ ਚੈਕਿੰਗ ਕੀਤੀ ਜਾ ਰਹੀ ਸੀ।

ਇਹ ਖ਼ਬਰ ਵੀ ਪੜ੍ਹੋ - ਅੱਧੀ ਰਾਤ ਨੂੰ ਪੰਜਾਬ ਪੁਲਸ ਨੇ ਮਸ਼ਹੂਰ ਹੋਟਲ 'ਚ ਮਾਰੀ Raid, ਮੌਕੇ ਤੋਂ ਕਾਬੂ ਕਰ ਲਏ 4 ਲੋਕ

ਇਸ ਦੌਰਾਨ ਇਕ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ ਕਰੀਬ ਡੇਢ ਕਿੱਲੋ ਅਫੀਮ ਬਰਾਮਦ ਕੀਤੀ ਗਈ। ਨਸ਼ਾ ਤਸ਼ਕਰ ਦੀ ਪਛਾਣ ਪ੍ਰਕਾਸ਼ ਜਾਟ ਪੁੱਤਰ ਪ੍ਰਿਥਵੀ ਜਾਟ ਵਾਸੀ ਰਾਜਸਥਾਨ ਵਜੋਂ ਹੋਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


Anmol Tagra

Content Editor

Related News