810 ਗ੍ਰਾਮ ਅਫੀਮ ਸਮੇਤ ਨਸ਼ਾ ਤਸਕਰ ਕਾਬੂ

Tuesday, Aug 20, 2024 - 01:21 PM (IST)

810 ਗ੍ਰਾਮ ਅਫੀਮ ਸਮੇਤ ਨਸ਼ਾ ਤਸਕਰ ਕਾਬੂ

ਮੁੱਲਾਂਪੁਰ ਦਾਖਾ (ਕਾਲੀਆ)- ਪੁਲਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰ ਕੇ ਉਸ ਕੋਲੋਂ ਅਫ਼ੀਮ ਬਰਾਮਦ ਕੀਤੀ ਹੈ। ਇਹ ਤਸਕਰ ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ, ਜੋ ਪੰਜਾਬ ਵਿਚ ਅਫ਼ੀਮ ਦੀ ਤਸਕਰੀ ਕਰਦਾ ਸੀ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ ਸਰਕਾਰ ਵੱਲੋਂ ਅਫ਼ਸਰਾਂ ਤੇ ਮੁਲਾਜ਼ਮਾਂ ਦੀਆਂ ਬਦਲੀਆਂ ਲਈ ਨਵੇਂ ਹੁਕਮ ਜਾਰੀ

 

ਜਾਣਕਾਰੀ ਮੁਤਾਬਕ ਥਾਣਾ ਦਾਖਾ ਦੇ ਸਬ ਇੰਸਪੈਕਟਰ ਕਰਮਜੀਤ ਸਿੰਘ ਨੇ ਵਿਸੇਸ਼ ਚੈਕਿੰਗ ਦੌਰਾਨ ਇਕ ਵਿਅਕਤੀ ਦੀ ਤਲਾਸ਼ੀ ਲੈਣ ਤੇ ਉਸ ਕੋਲੋਂ 810 ਗਰਾਮ ਅਫ਼ੀਮ ਬਰਾਮਦ ਕੀਤੀ। ਨਸ਼ਾ ਤਸਕਰ ਦੀ ਪਛਾਣ ਮੁਹੰਮਦ ਤਹਿਸੀਨ ਵਾਸੀ ਉੱਤਰ ਪ੍ਰਦੇਸ਼ ਵਜੋਂ ਹੋਈ ਹੈ। ਪੁਲਸ ਵੱਲੋਂ ਇਸ ਮਾਮਲੇ ਵਿਚ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News