25 ਕਰੋੜ ਦੀ ਹੈਰੋਇਨ ਸਣੇ ਤਸਕਰ ਕਾਬੂ, ਪਾਕਿਸਤਾਨ ਤੋਂ ਡਰੋਨ ਰਾਹੀਂ ਮੰਗਵਾਉਂਦਾ ਸੀ ਨਸ਼ਾ
Wednesday, Jan 15, 2025 - 02:37 PM (IST)
ਤਰਨਤਾਰਨ (ਰਮਨ): ਜ਼ਿਲ੍ਹਾ ਤਰਨਤਾਰਨ ਦੀ ਪੁਲਸ ਨੇ ਇਕ ਨਸ਼ਾ ਸਮਗਲਰ ਨੂੰ 5 ਕਿੱਲੋ ਹੈਰੋਇਨ ਅਤੇ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਰਸ਼ਪਾਲ ਸਿੰਘ ਨਿਵਾਸੀ ਪਿੰਡ ਭਾਈ ਲੱਦੂ ਸਿੰਘ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਾਰੇ CM ਮਾਨ ਦਾ ਪਹਿਲਾ ਬਿਆਨ
ਬਰਾਮਦ ਕੀਤੀ ਗਈ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ 25 ਕਰੋੜ ਰੁਪਏ ਦੱਸੀ ਜਾ ਰਹੀ ਹੈ। ਗ੍ਰਿਫ਼ਤਾਰ ਕੀਤੇ ਗਏ ਤਸਕਰ ਦੇ ਗੁਆਂਢੀ ਦੇਸ਼ ਪਾਕਿਸਤਾਨ ਵਿਚ ਬੈਠੇ ਸਮਗਲਰਾਂ ਨਾਲ ਸਬੰਧ ਸਨ ਤੇ ਉਹ ਡਰੋਨ ਦੀ ਮਦਦ ਨਾਲ ਸਰਹੱਦ ਪਾਰ ਤੋਂ ਹੈਰੋਇਨ ਦੀਆਂ ਖੇਪਾਂ ਮੰਗਵਾਉਂਦਾ ਸੀ। ਬਰਾਮਦ ਕੀਤੀ ਗਈ ਹੈਰੋਇਨ ਦੀ ਖੇਪ ਨੂੰ ਸਮਗਲਰ ਵੱਲੋਂ ਵੱਖ-ਵੱਖਖ ਜ਼ਿਲ੍ਹਿਆਂ ਵਿਚ ਸਪਲਾਈ ਕੀਤਾ ਜਾਣਾ ਸੀ, ਪਰ ਉਸ ਤੋਂ ਪਹਿਲਾਂ ਹੀ ਉਹ ਪੁਲਸ ਦੇ ਅੱੜਿਕੇ ਚੜ੍ਹ ਗਿਆ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8