ਥਾਣਾ ਦਾਖਾ ਪੁਲਸ ਵੱਲੋਂ ਨਸ਼ੀਲੀਆਂ ਗੋਲ਼ੀਆਂ ਸਮੇਤ ਨਸ਼ਾ ਤਸਕਰ ਕਾਬੂ
Saturday, Mar 15, 2025 - 03:54 PM (IST)

ਮੁੱਲਾਂਪੁਰ ਦਾਖਾ (ਕਾਲੀਆ)- ਥਾਣਾ ਦਾਖਾ ਦੀ ਪੁਲਸ ਨੇ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਹਨਾਂ ਕੋਲੋਂ 72 ਨਸ਼ੀਲੀਆਂ ਖੁੱਲ੍ਹੀਆਂ ਗੋਲ਼ੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐੱਸ.ਪੀ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਥਾਣਾ ਮੁਖੀ ਇੰਸਪੈਕਟਰ ਅੰਮ੍ਰਿਤਪਾਲ ਸਿੰਘ ਦੀ ਅਗਵਾਈ ਵਿਚ ਏ. ਐੱਸ. ਆਈ. ਇੰਦਰਜੀਤ ਸਿੰਘ ਸਮੇਤ ਪੁਲਸ ਪਾਰਟੀ ਗਸ਼ਤ ਕਰ ਰਹੇ ਸੀ ਤਾਂ ਬੱਦੋਵਾਲ ਲਿੰਕ ਰੋਡ 'ਤੇ ਇਕ ਵਿਅਕਤੀ ਨੂੰ ਸ਼ਕੀ ਹਾਲਤ ਵਿੱਚ ਘੁੰਮਦਿਆਂ ਵੇਖਿਆ ਗਿਆ।
ਇਹ ਖ਼ਬਰ ਵੀ ਪੜ੍ਹੋ - Punjab: ਗੋਲ਼ੀਆਂ ਨਾਲ ਭੁੰਨ 'ਤਾ ਲਾੜਾ! ਸ਼ਿਵ ਸੈਨਾ ਆਗੂ ਦਾ ਵੀ ਬੇਰਹਿਮੀ ਨਾਲ ਕਤਲ (ਵੀਡੀਓ)
ਉਨ੍ਹਾਂ ਨੇ ਸ਼ੱਕ ਦੇ ਆਧਾਰ 'ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ 72 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਉਸ ਦੀ ਪਛਾਣ ਸਾਹੂ ਦੀਨ ਪੁੱਤਰ ਮੱਖਣ ਦੀਨ ਵਾਸੀ ਪਿੰਡ ਬੱਦੋਵਾਲ ਥਾਣਾ ਦਾਖਾ ਵਜੋਂ ਹੋਈ ਹੈ। ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਨਸ਼ਾ ਵਿਰੋਧੀ ਐਕਟ 22/61/85 ਅਧੀਨ ਕੇਸ ਦਰਜ ਕਰਕੇ ਹੋਰ ਪੁੱਛ ਗਿੱਛ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8