ਲੈਦਰ ਕੰਪਲੈਕਸ ਨੇੜਿਓਂ ਨਸ਼ਾ ਤਸਕਰ ਗ੍ਰਿਫ਼ਤਾਰ, 50 ਗ੍ਰਾਮ ਹੈਰੋਇਨ ਬਰਾਮਦ
Thursday, Apr 17, 2025 - 10:07 AM (IST)

ਜਲੰਧਰ (ਪੰਕਜ/ਕੁੰਦਨ): ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਰਜਿੰਗਰ ਕੁਮਾਰ ਸਿੰਘ ਤੇ ਏ.ਐੱਸ.ਆਈ. ਯੁਵਰਾਜ ਸਿੰਘ ਦੀ ਟੀਮ ਨੇ ਪਸਤੀ ਪੀਰਦਾਦ ਲੈਦਰ ਕੰਪਲੈਕਸ ਨੇੜੇ ਇਕ ਤਸਕਰ ਨੂੰ ਗ੍ਰਿਫ਼ਤਾਰ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਟਰਾਂਸਪੋਰਟ ਵਿਭਾਗ ਦੇ ਸਖ਼ਤ ਹੁਕਮ! 25 ਅਪ੍ਰੈਲ ਤਕ...
ਮੁਲਜ਼ਮ ਦੀ ਪਛਾਣ ਸੁਨੀਲ ਕੁਮਾਰ ਵਾਸੀ ਕਬੀਰ ਨਗਰ ਜਲੰਧਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਮੁਲਜ਼ਮ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਪੁਲਸ ਨੇ ਫੜੇ ਗਏ ਵਿਅਕਤੀ 'ਤੇ ਮਾਮਲਾ ਦਰਜ ਕਰ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8