ਜਲਾਲਾਬਾਦ ਫ਼ਲਾਈਓਵਰ ਦੇ ਥੱਲਿਓਂ ਫੜਿਆ ਗਿਆ ਨਸ਼ਾ ਤਸਕਰ
Friday, Apr 18, 2025 - 01:51 PM (IST)

ਜਲਾਲਾਬਾਦ (ਆਦਰਸ਼)- ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੇ ਗਸ਼ਤ ਦੌਰਾਨ ਇਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਣੇ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਂਚ ਅਧਿਕਾਰੀ ਕੇਵਲ ਸਿੰਘ ਨੇ ਦੱਸਿਆ ਕਿ ਉਹ ਬੀਤੇ ਦਿਨੀਂ ਪੁਲਸ ਪਾਰਟੀ ਸਣੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਲਈ ਫਲਾਈਓਵਰ ਜਲਾਲਾਬਾਦ ਦੇ ਹੇਠ ਪੁੱਜੇ ਤਾਂ ਇਕ ਨੌਜਵਾਨ ਪੁਲਸ ਪਾਰਟੀ ਨੂੰ ਦੇਖ ਕੇ ਮੌਕੇ ਤੋਂ ਭੱਜਣ ਲੱਗਾ। ਪੁਲਸ ਕਰਮਚਾਰੀਆਂ ਦੀ ਮਦਦ ਨਾਲ ਉਸ ਨੂੰ ਮੌਕੇ ਤੋਂ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਦੇ ਪਾਸੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 18 ਤੇ 19 ਅਪ੍ਰੈਲ ਲਈ ਵੱਡੀ ਚਿਤਾਵਨੀ! ਹੁਣ ਤੋਂ ਹੀ ਕਰ ਲਓ ਤਿਆਰੀ
ਫੜੇ ਗਏ ਮੁਲਜ਼ਮ ਦੀ ਪਛਾਣ ਜਗਸੀਰਪਾਲ ਉਰਫ਼ ਰਵੀ ਪੁੱਤਰ ਬੀਰਾ ਸਿੰਘ ਰਾਮ ਵਾਸੀ ਮੋਤੀ ਵਾਲਾ ਦੇ ਰੂਪ ’ਚ ਹੋਈ। ਉਸ ਦੇ ਵਿਰੁੱਧ ਥਾਣਾ ਸਿਟੀ ਜਲਾਲਾਬਾਦ ਵਿਖੇ ਮਾਮਲਾ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਨੂੰ ਅਦਾਲਤ ’ਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8