ਪਿੰਡ ਸਾਹਿਬਾਜ਼ਪੁਰ ਦਾ ਨੌਜਵਾਨ ਨਸ਼ਾ ਤਸਕਰੀ ਕਰਦਿਆਂ ਗ੍ਰਿਫ਼ਤਾਰ
Tuesday, May 06, 2025 - 03:25 PM (IST)

ਟਾਂਡਾ ਉੜਮੁੜ (ਪਰਮਜੀਤ ਮੋਮੀ): ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਪੁਲਸ ਵੱਲੋਂ ਵਿੱਢੀ ਦੇ ਮੁਹਿੰਮ ਤਹਿਤ ਟਾਂਡਾ ਪੁਲਸ ਨੇ ਇਕ ਨਸ਼ਾ ਤਸਕਰ ਨੂੰ ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਟਾਂਡਾ ਦੇ ਮੁਖੀ ਇੰਸਪੈਕਟਰ ਗੁਰਜਿੰਦਰਜੀਤ ਸਿੰਘ ਨਾਗਰਾ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਡੀ.ਐੱਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿਚ ਟਾਂਡਾ ਪੁਲਸ ਦੇ ਏ.ਐੱਸ.ਆਈ ਪਰਵਿੰਦਰ ਸਿੰਘ ਨੇ ਕਲੋਟੀ ਨਗਰ ਟਾਂਡਾ ਨਜ਼ਦੀਕ ਇਕ ਨੌਜਵਾਨ ਨੂੰ ਸ਼ੱਕ ਦੇ ਅਧਾਰ ਤੇ ਗ੍ਰਿਫਤਾਰ ਕੀਤਾ।
ਇਹ ਖ਼ਬਰ ਵੀ ਪੜ੍ਹੋ - ਭਾਰਤ ਨੇ ਖਿੱਚੀ ਜੰਗ ਦੀ ਤਿਆਰੀ! ਅੰਡਰਗ੍ਰਾਊਂਡ ਹਮਲੇ ਲਈ...
ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਨੌਜਵਾਨ ਦੀ ਪਛਾਣ ਮਨਦੀਪ ਸਿੰਘ ਪੁੱਤਰ ਹਰਦਿਆਲ ਸਿੰਘ ਵਾਸੀ ਪਿੰਡ ਸਾਹਿਬਾਜ਼ਪੁਰ ਵਜੋਂ ਹੋਈ ਹੈ। ਉਕਤ ਮੁਲਜ਼ਮ ਪਾਸੋਂ 56 ਨਸ਼ੀਲੀਆਂ ਗੋਲ਼ੀਆਂ ਬਰਾਮਦ ਕਰਕੇ ਐੱਨ.ਡੀ.ਪੀ.ਐੱਸ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8