12 ਕਿੱਲੋ ਚੂਰਾ ਪੋਸਤ ਸਣੇ ਮੁਲਜ਼ਮ ਗ੍ਰਿਫ਼ਤਾਰ
Monday, Dec 15, 2025 - 12:47 PM (IST)
ਲੁਧਿਆਣਾ (ਅਨਿਲ): ਥਾਣਾ ਪੀ. ਏ. ਯੂ. ਦੀ ਪੁਲਸ ਨੇ 12 ਕਿੱਲੋ ਚੂਰਾ ਪੋਸਤ ਦੇ ਨਾਲ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰ ਕੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕੀਤਾ ਹੈ। ਜਾਂਚ ਅਧਿਕਾਰੀ ਥਾਣੇਦਾਰ ਸਤਨਾਮ ਸਿੰਘ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੀ ਪਛਾਣ ਜਤਿੰਦਰ ਸਿੰਘ ਪੁੱਤਰ ਦਵਿੰਦਰ ਸਿੰਘ ਵਾਸੀ ਪਿੰਡ ਬਾਰਨਹਾਡਾ ਤਲਵਾੜਾ ਵਜੋਂ ਕੀਤੀ ਹੈ। ਉਸ ਦੇ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
