ਟੱਲੇਵਾਲ ਪੁਲਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਬਰਾਮਦ ਕੀਤੀਆਂ 200 ਗੋਲੀਆਂ

Sunday, May 03, 2026 - 01:21 PM (IST)

ਟੱਲੇਵਾਲ ਪੁਲਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕਰ ਬਰਾਮਦ ਕੀਤੀਆਂ 200 ਗੋਲੀਆਂ

ਮਹਿਲ ਕਲਾਂ (ਲਕਸ਼ਦੀਪ ਗਿੱਲ): ਟੱਲੇਵਾਲ ਪੁਲਸ ਨੇ 2 ਨਸ਼ਾ ਤਸਕਰਾਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਥਾਣਾ ਟੱਲੇਵਾਲ ਦੇ ਐੱਸ.ਐੱਚ.ਓ. ਸਰਬਜੀਤ ਸਿੰਘ ਰੰਗੀਆਂ ਨੇ ਦੱਸਿਆ ਕਿ ਫੜੇ ਗਏ ਨਸ਼ਾ ਤਸਕਰਾਂ ਦਾ ਪੁਲਸ ਰਿਮਾਂਡ ਲੈ ਕੇ ਬਾਕੀ ਪੁੱਛਗਿੱਛ ਜਾਰੀ ਹੈ ਤੇ ਰਿਮਾਂਡ ਦੌਰਾਨ ਦੀ ਜਾਣਕਾਰੀ ਵੀ ਜਲਦੀ ਅਮਲ ਵਿਚ ਲਿਆਂਦੀ ਜਾਵੇਗੀ।

ਥਾਣਾ ਮੁਖੀ ਨੇ ਆਮ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਤੁਹਾਡੇ ਆਸ ਪਾਸ ਵੀ ਕੋਈ ਨਸ਼ਾ ਵੇਚਦਾ ਹੈ ਅਤੇ ਸਮਾਜ ਵਿਰੋਧੀ ਗਤੀਵਿਧੀਆਂ ਕਰ ਰਿਹਾ ਹੈ ਤਾਂ ਉਸ ਦੀ ਜਾਣਕਾਰੀ ਤੁਰੰਤ ਪੁਲਸ ਨੂੰ ਦਿੱਤੀ ਜਾਵੇ, ਤੁਹਾਡਾ ਨਾਂ ਅਤੇ ਪਤਾ ਗੁਪਤ ਰੱਖਿਆ ਜਾਵੇਗਾ। ਨਸ਼ਾ ਤਸ਼ਕਰਾਂ ਨੂੰ ਤਾੜਨਾ ਕਰਦੇ ਹੋਏ ਥਾਣਾ ਮੁਖੀ ਨੇ ਸਖਤ ਲਹਿਜੇ ਵਿਚ ਕਿਹਾ  ਕਿ ਇਲਾਕੇ ਵਿਚ ਕਿਸੇ ਵੀ ਨਸ਼ਾ ਤਸ਼ਕਰ ਨੂੰ ਫੜੇ ਜਾਣ ਤੇ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਨੇ ਪੰਚਾਇਤਾਂ ਨੂੰ ਤੇ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਨਸ਼ੇ ਨੂੰ ਖਤਮ ਕਰਨ ਵਿਚ ਸਾਡਾ ਸਾਥ ਦੇਣ, ਤਾਂ ਜੋ ਨਸ਼ੇ ਜਿਹੇ ਕੋੜ ਨੂੰ ਜਲਦੀ ਜੜੋਂ ਖਤਮ ਕਰ ਸਕੀਏ ਤੇ ਕੋਈ ਵੀ ਨਸ਼ੇ ਦਾ ਆਦੀ ਆਪਣੀ ਮਰਜ਼ੀ ਨਾਲ ਜੋ ਨਸ਼ਾ ਛੱਡਣਾ ਚਾਹੁੰਦਾ ਹੋਵੇ, ਤਾਂ ਉਹ ਪੁਲਸ ਪ੍ਰਸ਼ਾਸਨ ਨਾਲ ਸੰਪਰਕ ਕਰ ਸਕਦਾ ਹੈ ਤੇ ਪ੍ਰਸ਼ਾਸਨ ਦੁਆਰਾ ਉਸ ਨੂੰ ਨਸ਼ਾ ਛੱਡਣ ਵਿਚ ਪੂਰੀ ਮਦਦ ਕੀਤੀ ਜਾਵੇਗੀ ਤਾਂ ਜੋ ਕੋਈ ਕੀਮਤੀ ਜਾਨ ਬਚ ਸਕੇ।


author

Anmol Tagra

Content Editor

Related News