5 ਕਿੱਲੋ ਚੂਰਾ ਪੋਸਤ ਸਮੇਤ ਇਕ ਨਸ਼ਾ ਤਸਕਰ ਗ੍ਰਿਫ਼ਤਾਰ
Friday, May 29, 2026 - 02:06 PM (IST)
ਲੁਧਿਆਣਾ (ਅਨਿਲ): ਥਾਣਾ ਸਲੇਮ ਟਾਬਰੀ ਦੀ ਪੁਲਸ ਨੇ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਇਕ ਮੁਲਜ਼ਮ ਨੂੰ 5 ਕਿੱਲੋ ਚੂਰਾ ਪੋਸਤ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਜਤਿੰਦਰ ਕੁਮਾਰ ਨੇ ਦੱਸਿਆ ਕਿ ਪੁਲਸ ਪਾਰਟੀ ਗਸ਼ਤ ਦੌਰਾਨ ਮੈਟਰੋ ਕੱਟ ਦੇ ਨੇੜੇ ਮੌਜੂਦ ਸੀ। ਇਸ ਦੌਰਾਨ ਸ਼ੱਕ ਦੇ ਆਧਾਰ 'ਤੇ ਇਕ ਵਿਅਕਤੀ ਨੂੰ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ, ਤਾਂ ਉਸ ਕੋਲੋਂ 5 ਕਿੱਲੋ ਚੂਰਾ ਪੋਸਤ ਬਰਾਮਦ ਹੋਈ।
ਪੁਲਸ ਵੱਲੋਂ ਫੜੇ ਗਏ ਮੁਲਜ਼ਮ ਦੀ ਪਛਾਣ ਬਾਸੂ ਪੁੱਤਰ ਦੀਪੂ, ਵਾਸੀ ਹਜ਼ੂਰੀ ਬਾਗ ਕਾਲੋਨੀ ਵਜੋਂ ਹੋਈ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
