ਨਸ਼ੇ ਦਾ ਧੰਦਾ ਕਰਦੀਆਂ ਔਰਤਾਂ ਨੂੰ ਪੁਲਸ ਨੇ ਕਰ ਲਿਆ ਕਾਬੂ
Saturday, Jul 05, 2025 - 01:49 PM (IST)

ਲੁਧਿਆਣਾ (ਅਨਿਲ): ਥਾਣਾ ਲਾਡੋਵਾਲ ਦੇ ਅਧੀਨ ਆਉਂਦੇ ਪਿੰਡ ਤਲਵੰਡੀ ਕਲਾਂ ਦੀਆਂ ਰਹਿਣ ਵਾਲੀਆਂ ਤਿੰਨ ਔਰਤਾਂ ਨੂੰ ਹੈਰੋਇਨ ਦੇ ਨਾਲ ਗ੍ਰਿਫ਼ਤਾਰ ਕਰ ਕੇ ਮੁਲਜ਼ਮਾਂ ਦੇ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਗੁਰਸ਼ਿੰਦਰ ਕੌਰ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੀਆਂ ਗਈਆਂ ਔਰਤਾਂ ਦੀ ਪਛਾਣ ਸਰਬਜੀਤ ਕੌਰ, ਮਮਤਾ ਤੇ ਕ੍ਰਿਸ਼ਨਾ ਦੇਵੀ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਔਰਤਾਂ 'ਤੇ ਪਹਿਲਾਂ ਵੀ ਕਈ ਮਾਮਲੇ ਨਸ਼ਾ ਤਸਕਰੀ ਦੇ ਦਰਜ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ 6 ਤੇ 7 ਜੁਲਾਈ ਲਈ ਵੱਡੀ ਭਵਿੱਖਬਾਣੀ! ਅੱਧੇ ਤੋਂ ਵੱਧ ਜ਼ਿਲ੍ਹੇ ਹੋਣਗੇ ਸਭ ਤੋਂ ਵੱਧ ਪ੍ਰਭਾਵਿਤ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8