5 ਕਿੱਲੋ ਅਫ਼ੀਮ ਸਮੇਤ ਨਸ਼ਾ ਤਸਕਰ ਗ੍ਰਿਫ਼ਤਾਰ
Wednesday, Aug 26, 2026 - 01:43 PM (IST)
ਲੁਧਿਆਣਾ (ਅਨਿਲ): ਸਪੈਸ਼ਲ ਸੈੱਲ ਦੀ ਪੁਲਸ ਟੀਮ ਨੇ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਕਾਰਵਾਈ ਕਰਦਿਆਂ ਥਾਣਾ ਮਿਹਰਬਾਨ ਦੇ ਇਲਾਕੇ ਵਿਚ ਇਕ ਮੁਲਜ਼ਮ ਨੂੰ 5 ਕਿੱਲੋ ਅਫ਼ੀਮ ਦੇ ਨਾਲ ਗ੍ਰਿਫ਼ਤਾਰ ਕੀਤਾ ਗਿਆ ਹੈ। ਉਕਤ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਥਾਣੇਦਾਰ ਬਲਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਚੈਕਿੰਗ ਦੌਰਾਨ ਪਿੰਡ ਹਵਾਸ ਚੌਕ ਨੇੜੇ ਮੌਜੂਦ ਸੀ।
ਇਸੇ ਦੌਰਾਨ ਇਕ ਬ੍ਰਿਜ਼ਾ ਕਾਰ ਚਾਲਕ ਨੂੰ ਸ਼ੱਕ ਦੇ ਅਧਾਰ 'ਤੇ ਰੋਕ ਕੇ ਜਦੋਂ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਦੀ ਕਾਰ ਵਿਚੋਂ 5 ਕਿੱਲੋ ਅਫ਼ੀਮ ਬਰਾਮਦ ਹੋਈ। ਪੁਲਸ ਟੀਮ ਨੇ ਮੁਲਜ਼ਮ ਨਸ਼ਾ ਤਸਕਰ ਸੰਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਪਿੰਡ ਮਿਹਰਬਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮ ਦੇ ਖ਼ਿਲਾਫ਼ ਥਾਣਾ ਮਿਹਰਬਾਨ ਵਿਚ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
