ਮਾਨਸਾ ''ਚੋਂ ਕਰੋੜਾਂ ਰੁਪਏ ਦੀ ਹੈਰੋਇਨ ਸਣੇ 2 ਮੁਲਜ਼ਮ ਕਾਬੂ
Wednesday, Sep 09, 2026 - 03:57 PM (IST)
ਮਾਨਸਾ (ਪਰਮਦੀਪ): ਮਾਨਸਾ ਪੁਲਸ ਨੇ ਵੱਡੀ ਕਾਰਵਾਈ ਕਰਦਿਆਂ ਕਰੋੜਾਂ ਰੁਪਏ ਦੀ ਹੈਰੋਇਨ ਤੇ ਪਿਸਟਲ ਸਣੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਮਾਨਸਾ ਦੇ ਐੱਸ. ਐੱਸ. ਪੀ. ਵੈਭਵ ਚੌਧਰੀ ਨੇ ਦੱਸਿਆ ਕਿ ਮਾਨਸਾ ਸੀ. ਆਈ.ਏ. ਦੀ ਟੀਮ ਨੇ ਨਾਨਕੇ ਦੌਰਾਨ ਬੁਢਲਾਡਾ ਨੇੜੇ ਇਕ ਸਵਿਫ਼ਟ ਕਾਰ ਤਲਾਸ਼ੀ ਲਈ ਰੋਕੀ ਤਾਂ ਗੱਡੀ ਵਿਚੋਂ ਇਕ ਪਿਸਟਲ 32 ਬੋਰ ਅਤੇ 260 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਗੱਡੀ ਵਿਚ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈੈ।
ਉਨ੍ਹਾਂ ਦੱਸਿਆ ਕਿ ਫੜੇ ਗਏ ਨੌਜਵਾਨਾਂ ਫਿਰੋਜ਼ਪੁਰ ਜ਼ਿਲ੍ਹੇ ਨਾਲ ਸਬੰਧਤ ਹਨ ਤੇ ਉਨ੍ਹਾਂ 'ਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਹੈਰੋਇਨ ਕਿੱਥੋਂ ਲੈ ਕੇ ਆਏ ਸਨ ਤੇ ਮਾਨਸਾ ਵਿਚ ਕਿੱਥੇ ਵੇਚਣੀ ਸੀ। ਐੱਸ. ਐੱਸ. ਪੀ. ਨੇ ਚੇਤਾਵਨੀ ਦਿੱਤੀ ਕਿ ਕਿਸੇ ਵੀ ਗਲਤ ਅਨਸਰ ਨੂੰ ਬਖਸ਼ਿਆ ਨਹੀਂ ਜਾਵੇਗਾ।
