ਮਹਿਲਾ ਨਸ਼ਾ ਤਸਕਰ ਨੂੰ 10 ਸਾਲ ਦੀ ਸਜ਼ਾ ਤੇ ਜੁਰਮਾਨਾ

02/12/2018 2:23:26 PM

ਮਾਨਸਾ (ਸੰਦੀਪ ਮਿੱਤਲ)-ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਕਾਰਨ ਦੋਸ਼ੀ ਔਰਤ ਨੂੰ ਜ਼ਿਲਾ ਮਾਨਸਾ ਦੀ ਇਕ ਅਦਾਲਤ ਵੱਲੋਂ ਸਜ਼ਾ ਅਤੇ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਗਿਆ ਹੈ।
ਜਾਣਕਾਰੀ ਅਨੁਸਾਰ ਥਾਣਾ ਸਿਟੀ–1 ਮਾਨਸਾ ਦੀ ਪੁਲਸ ਨੇ ਮੁਖ਼ਬਰੀ ਦੇ ਆਧਾਰ 'ਤੇ 23 ਮਈ 2014 ਨੂੰ ਮਾਮਲਾ ਨੰਬਰ 37 ਦਰਜ ਕਰਨ ਉਪਰੰਤ ਬਿਮਲਾ ਦੇਵੀ ਵਾਸੀ ਮਾਨਸਾ ਨੂੰ 500 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਗ੍ਰਿਫ਼ਤਾਰ ਕਰ ਕੇ ਇਸ ਮਾਮਲੇ ਨੂੰ ਸੁਣਵਾਈ ਦੇ ਲਈ ਮਾਣਯੋਗ ਅਦਾਲਤ 'ਚ ਪੇਸ਼ ਕੀਤਾ, ਜਿੱਥੇ ਮਾਣਯੋਗ ਐਡੀਸ਼ਨਲ ਸੈਸ਼ਨ ਜੱਜ ਮਾਨਸਾ ਜਗਦੀਪ ਸੂਦ ਦੀ ਅਦਾਲਤ ਵੱਲੋਂ ਉਕਤ ਔਰਤ ਨੂੰ ਨਸ਼ੀਲੇ ਪਦਾਰਥਾਂ ਦੀ ਸਮੱਗਲਿੰਗ ਦਾ ਦੋਸ਼ੀ ਮੰਨਦੇ ਹੋਏ ਉਸ ਨੂੰ 10 ਸਾਲ ਦੀ ਸਜ਼ਾ ਅਤੇ ਇਕ ਲੱਖ ਰੁਪਏ ਜੁਰਮਾਨੇ ਦਾ ਫ਼ੈਸਲਾ ਸੁਣਾਇਆ ਗਿਆ ਹੈ। ਜੁਰਮਾਨਾ ਅਦਾ ਨਾ ਕਰਨ ਦੀ ਸੂਰਤ 'ਚ ਉਸ ਨੂੰ ਛੇ ਮਹੀਨੇ ਹੋਰ ਜੇਲ 'ਚ ਗੁਜ਼ਾਰਨੇ ਹੋਣਗੇ।