ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਨੂੰ ਪੁਲਸ ਨੇ ਕੀਤਾ ਕਾਬੂ

Friday, Oct 23, 2026 - 02:41 PM (IST)

ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਨੂੰ ਪੁਲਸ ਨੇ ਕੀਤਾ ਕਾਬੂ

ਤਪਾ ਮੰਡੀ (ਸ਼ਾਮ ਗਰਗ): ਤਪਾ ਪੁਲਸ ਨੇ ਨਸ਼ੀਲੀਆਂ ਗੋਲੀਆਂ ਦੀ ਕਥਿਤ ਤੌਰ ’ਤੇ ਗੈਰ-ਕਾਨੂੰਨੀ ਵਿਕਰੀ ਕਰਨ ਦੇ ਮਾਮਲੇ ਵਿੱਚ ਇਕ ਵਿਅਕਤੀ ਨੂੰ 30 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਮੁਖੀ ਅਮਰੀਕ ਸਿੰਘ ਗਰੇਵਾਲ ਨੇ ਦੱਸਿਆ ਕਿ ਐੱਸਐੱਸਪੀ ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਦੇ ਦਿਸ਼ਾ-ਨਿਰਦੇਸ਼ਾਂ ਅਤੇ ਡੀਐੱਸਪੀ ਤਪਾ ਜਸਕਰਨ ਸਿੰਘ ਬਰਾੜ ਦੀ ਅਗਵਾਈ ਹੇਠ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਦੌਰਾਨ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਅਰਸ਼ਦੀਪ ਸਿੰਘ ਉਰਫ਼ ਅਰਸ਼ ਵਾਸੀ ਨੱਥਾ ਪੱਤੀ ਢਿਲਵਾਂ, ਬਾਹਰੋਂ ਨਸ਼ੀਲੀਆਂ ਗੋਲੀਆਂ ਲਿਆ ਕੇ ਤਪਾ ਅਤੇ ਆਸ-ਪਾਸ ਦੇ ਪਿੰਡਾਂ ਵਿੱਚ ਵੇਚਣ ਦਾ ਕੰਮ ਕਰਦਾ ਹੈ।

ਸੂਚਨਾ ਦੇ ਆਧਾਰ ’ਤੇ ਜਦੋਂ ਉਕਤ ਵਿਅਕਤੀ ਮਾਤਾ-ਦਾਤੀ ਰੋਡ, ‘ਤੇ ਫਿਰਦਾ ਹੈ ਤਾਂ ਏਐੱਸਆਈ ਅਮਨਦੀਪ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਨੇ ਹਾਈਟੈੱਕ ਨਾਕਾ ਤਪਾ ਵਿਖੇ ਮੌਜੂਦ ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕੀਤੀ। ਪੁਲਿਸ ਨੇ ਅਰਸ਼ਦੀਪ ਸਿੰਘ ਨੂੰ ਕਾਬੂ ਕਰਕੇ ਉਸ ਕੋਲੋਂ 30 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਥਾਣਾ ਮੁਖੀ ਨੇ ਦੱਸਿਆ ਕਿ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।


author

Anmol Tagra

Content Editor

Related News