ਨਸ਼ੇ ਵਾਲੇ ਪਦਾਰਥ ਬਰਾਮਦ; 2 ਕਾਬੂ
Saturday, Jul 21, 2018 - 02:16 AM (IST)

ਫਤਿਹਗਡ਼੍ਹ ਸਾਹਿਬ, (ਜੱਜੀ)- ਥਾਣਾ ਸਰਹਿੰਦ ਦੀ ਪੁਲਸ ਨੇ 2 ਵਿਅਕਤੀਆਂ ਨੂੰ 45 ਟੀਕੇ ਅਤੇ 35 ਨਸ਼ੇ ਵਾਲੀਆਂ ਸ਼ੀਸ਼ੀਆਂ ਸਮੇਤ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਪੀ. ਜਾਂਚ ਹਰਪਾਲ ਸਿੰਘ ਨੇ ਦੱਸਿਆ ਕਿ ਏ. ਐੱਸ. ਪੀ. ਰਵਜੋਤ ਕੌਰ ਗਰੇਵਾਲ ਦੀ ਅਗਵਾਈ ਵਿਚ ਥਾਣਾ ਸਰਹਿੰਦ ਦੇ ਐੱਸ. ਐੱਚ. ਓ. ਸਰਬਜੀਤ ਸਿੰਘ ਦੀ ਰਹਿਨੁਮਾਈ ਹੇਠ ਸਹਾਇਕ ਥਾਣੇਦਾਰ ਕੁਲਵੰਤ ਸਿੰਘ ਨੇ ਪੁਲਸ ਪਾਰਟੀ ਸਮੇਤ ਮਾਧੋਪੁਰ ਚੌਕ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਰਾਜਪੁਰਾ ਸਾਈਡ ਤੋਂ ਸਕੂਟਰੀ ’ਤੇ ਆ ਰਹੇ 2 ਵਿਅਕਤੀਆਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਉਨ੍ਹਾਂ ਕੋਲੋਂ 45 ਟੀਕੇ ਬਿਪਰੋਨੌਰਫਿਨ ਅਤੇ 35 ਸ਼ੀਸ਼ੀਆਂ ਏਵਲ ਸਮੇਤ ਗ੍ਰਿਫਤਾਰ ਕਰ ਕੇ ਐੱਨ. ਡੀ. ਪੀ. ਐੱਸ. ਐਕਟ 22-61-85 ਤਹਿਤ ਥਾਣਾ ਸਰਹਿੰਦ ਵਿਖੇ ਮਾਮਲਾ ਦਰਜ ਕੀਤਾ ਹੈ। ਉਕਤ ਵਿਅਕਤੀਆਂ ਦੀ ਪਹਿਚਾਣ ਗੁਰਪ੍ਰੀਤ ਸਿੰਘ ਅਤੇ ਗੁਰਜੀਤ ਸਿੰਘ ਵਾਸੀ ਪਿੰਡ ਬਰਕਤਪੁਰ ਦੇ ਤੌਰ ’ਤੇ ਹੋਈ ਹੈ। ਉਨ੍ਹਾਂ ਦੱਸਿਆ ਕਿ ਗੁਰਪ੍ਰੀਤ ਸਿੰਘ ’ਤੇ ਪਹਿਲਾਂ ਵੀ ਥਾਣਾ ਸਦਰ ਰਾਜਪੁਰਾ ਵਿਖੇ ਚੋਰੀ ਦਾ ਮਾਮਲਾ ਦਰਜ ਹੈ। ਉਕਤ ਦੋਵੇਂ ਵਿਅਕਤੀਆਂ ਨੂੰ ਮਾਣਯੋਗ ਅਦਾਲਤ ਫਤਿਹਗਡ਼੍ਹ ਸਾਹਿਬ ਵਿਚ ਪੇਸ਼ ਕਰ ਕੇ 1 ਦਿਨ ਦਾ ਪੁਲਸ ਰਿਮਾਂਡ ਲੈ ਲਿਆ ਹੈ ਅਤੇ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।