ਪੰਜਾਬ 'ਚ ਫੜਿਆ ਗਿਆ ਨਸ਼ਾ ਸਪਲਾਈ ਕਰਨ ਵਾਲਾ ਗਿਰੋਹ, ਹੈਰੋਇਨ ਦੀ ਵੱਡੀ ਖੇਪ ਤੇ ਡਰੱਗ ਮਨੀ ਬਰਾਮਦ
Friday, Jul 10, 2026 - 03:53 PM (IST)
ਅੰਮ੍ਰਿਤਸਰ- ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕਰਕੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਦੌਰਾਨ ਮੁਲਜ਼ਮਾਂ ਕੋਲੋਂ 8.378 ਕਿਲੋਗ੍ਰਾਮ ਹੈਰੋਇਨ ਸਮੇਤ 2 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਪੰਜਾਬ ਡੀ.ਜੀ.ਪੀ. ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
ਡੀ.ਜੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਸਰਹੱਦ ਪਾਰ ਤਸਕਰ ਦੇ ਨਿਰਦੇਸ਼ਾਂ 'ਤੇ ਕੰਮ ਕਰ ਰਹੇ ਸਨ ਅਤੇ ਪੰਜਾਬ ਭਰ ਵਿੱਚ ਅੱਗੇ ਸਪਲਾਈ ਕਰਨ ਲਈ ਵੱਖ-ਵੱਖ ਥਾਵਾਂ ਤੋਂ ਹੈਰੋਇਨ ਦੀਆਂ ਖੇਪਾਂ ਇਕੱਠੀਆਂ ਕਰਨ ਵਿੱਚ ਸ਼ਾਮਲ ਸਨ। ਇਸ ਸਬੰਧੀ ਅੰਮ੍ਰਿਤਸਰ ਦੇ ਥਾਣਾ ਛੇਹਰਟਾ ਅਤੇ ਇਸਲਾਮਾਬਾਦ ਵਿਖੇ ਐਫ.ਆਈ.ਆਰ. ਦਰਜ ਕੀਤੀਆਂ ਗਈਆਂ ਹਨ। ਅਗਲੇ-ਪਿਛਲੇ ਸਬੰਧਾਂ ਦਾ ਪਤਾ ਲਗਾਉਣ, ਇਸ ਵਿੱਚ ਸ਼ਾਮਲ ਬਾਕੀ ਸਾਥੀਆਂ ਦੀ ਪਛਾਣ ਕਰਨ ਅਤੇ ਸਮੁੱਚੀ ਸਪਲਾਈ ਚੇਨ ਨੂੰ ਪੂਰੀ ਤਰ੍ਹਾਂ ਤੋੜਨ ਲਈ ਅਗਲੇਰੀ ਜਾਂਚ ਜਾਰੀ ਹੈ।
ਇਹ ਵੀ ਪੜ੍ਹੋ- ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ ਪਟਵਾਰੀਆਂ ਦੇ ਤਬਾਦਲੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
