'ਚਿੱਟੇ' ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ

Saturday, Feb 25, 2023 - 09:07 AM (IST)

'ਚਿੱਟੇ' ਨੇ ਉਜਾੜਿਆ ਇਕ ਹੋਰ ਘਰ, ਓਵਰਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ

ਹੰਬੜਾਂ (ਜ.ਬ.)- ਸਰਕਾਰ ਤੇ ਪੁਲਸ ਪ੍ਰਸ਼ਾਸਨ ਵਲੋਂ ‘ਚਿੱਟੇ’ ਦਾ ਨਸ਼ਾ ਰੋਕਣ ਲਈ ਸਖ਼ਤੀ ਵਰਤੇ ਜਾਣ ਦੇ ਬਾਵਜੂਦ ਵੀ ਚਿੱਟੇ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ। ਆਏ ਦਿਨ ਚਿੱਟੇ ਨਾਲ ਨੌਜਵਾਨ ਮੌਤ ਦੇ ਮੂੰਹ ’ਚ ਜਾ ਰਹੇ ਹਨ। ਲੁਧਿਆਣਾ ਜ਼ਿਲ੍ਹੇ ਦੇ ਕਸਬਾ ਹੰਬੜਾਂ ’ਚ ਵੀ ਇਕ ਨੌਜਵਾਨ ਚਿੱਟੇ ਦੀ ਭੇਟ ਚੜ੍ਹ ਗਿਆ ਹੈ। ਨਸ਼ੇ ਦੀ ਓਵਰਡੋਜ਼ ਲੈਣ ਨਾਲ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ: ਮਤਰੇਏ ਪਿਓ ਦਾ ਕਾਰਾ, ਨਾਬਾਲਗ ਧੀ ਨੂੰ ਬਣਾਇਆ ਹਵਸ ਦਾ ਸ਼ਿਕਾਰ, ਹੁਣ ਅਦਾਲਤ ਨੇ ਸੁਣਾਈ ਮਿਸਾਲੀ ਸਜ਼ਾ

ਜਾਣਕਾਰੀ ਮੁਤਾਬਕ ਕਸਬਾ ਹੰਬੜਾਂ ਦੇ ਗਰੀਬ ਪਰਿਵਾਰ ਦਾ ਨੌਜਵਾਨ ਜਸਪ੍ਰੀਤ ਸਿੰਘ ਉੱਰਫ ਝੰਗੀ, ਜੋ ਕਿ ਚਿੱਟੇ ਦਾ ਨਸ਼ਾ ਕਰਨ ਦਾ ਆਦੀ ਸੀ ਤੇ ਉਸ ਵਲੋਂ ਕਥਿਤ ਤੌਰ ’ਤੇ ਚਿੱਟੇ ਦੇ ਲਗਾਏ ਗਏ ਟੀਕੇ ਦੀ ਓਵਰਡੋਜ਼ ਲੈਣ ਕਾਰਨ ਉਸ ਦੀ ਘਰ ਅੰਦਰ ਹੀ ਮੌਤ ਹੋ ਗਈ। ਪੁਲਸ ਨੇ ਘਟਨਾ ਸਥਾਨ ’ਤੇ ਪੁੱਜ ਕੇ ਨੌਜਵਾਨ ਦੀ ਲਾਸ਼ ਨੂੰ ਕਬਜ਼ੇ ਲੈਂਦਿਆਂ ਪੁਲਸ ਕਾਰਵਾਈ ਆਰੰਭ ਦਿੱਤੀ ਹੈ ਤੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਲੁਧਿਆਣਾ ਵਿਖੇ ਭੇਜ ਦਿੱਤਾ। ਹੰਬੜਾਂ ਚੌਕੀ ਇੰਚਾਰਜ ਸਬ ਇੰਸ. ਗੁਰਮੀਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ’ਤੇ 174 ਦੀ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ।

ਇਹ ਵੀ ਪੜ੍ਹੋ: ਆਪਣੇ ਹੀ ਵਿਆਹ ਦੀ ਰਿਸੈਪਸ਼ਨ 'ਚ 2 ਘੰਟੇ ਦੇਰੀ ਨਾਲ ਪਹੁੰਚਿਆ ਜੋੜਾ, ਉਡੀਕਦੇ ਰਹੇ ਮਹਿਮਾਨ, ਲਿਫਟ 'ਚ ਅਟਕੀ ਜਾਨ


author

cherry

Content Editor

Related News