ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੀ ਨਹੀਂ ਹੁਣ ਖੈਰ, ਪੁਲਸ ਪ੍ਰਸ਼ਾਸਨ ਨੇ ਜਾਰੀ ਕੀਤਾ ਸਖਤ ਫਰਮਾਨ

Sunday, Aug 13, 2017 - 04:33 PM (IST)

ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੀ ਨਹੀਂ ਹੁਣ ਖੈਰ, ਪੁਲਸ ਪ੍ਰਸ਼ਾਸਨ ਨੇ ਜਾਰੀ ਕੀਤਾ ਸਖਤ ਫਰਮਾਨ

ਭਿੱਖੀਵਿੰਡ/ਖਾਲੜਾ (ਸੁਖਚੈਨ/ਅਮਨ) — ਭਿੱਖੀਵਿੰਡ 'ਚ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਦੀ ਹੁਣ ਖੇਰ ਨਹੀਂ ਕਿਉਂਕਿ ਇਥੇ ਸਬ-ਡਵੀਜ਼ਨ ਭਿੱਖੀਵਿੰਡ ਦੇ ਚਾਰੇ ਥਾਣਿਆ ਤੇ ਹੋਰ ਚੌਕੀ ਇੰਚਾਰਜਾਂ ਨੂੰ ਪਿੰਡਾਂ ਅੰਦਰ ਦਿਨ ਰਾਤ ਇਕ ਕਰਕੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਨੂੰ ਕਾਬੂ ਕਰਨ ਲਈ ਸਖਤ ਹਦਾਇਤਾ ਜਾਰੀ ਕੀਤੀਆਂ ਗਈਆਂ ਹਨ।
ਇਸ ਸੰਬੰਧੀ ਗੱਲਬਾਤ ਕਰਦਿਆਂ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀ. ਐੱਸ. ਪੀ. ਸਲੱਖਣ ਮਾਨ ਨੇ ਕਿਹਾ ਕਿ ਉਹ ਨਸ਼ੇ ਦਾ ਵਪਾਰ ਕਰਨ ਵਾਲਿਆਂ ਨੂੰ ਕਿਸੇ ਕੀਮਤ 'ਤੇ ਨਹੀਂ ਬਕਸ਼ਣਗੇ। ਉਨ੍ਹਾਂ ਕਿਹਾ ਕਿ ਨਸ਼ੇ ਦਾ ਧੰਦਾ ਕਰਨ ਵਾਲੇ ਲੋਕਾਂ ਦੀਆਂ ਲਿਸਟਾਂ ਤਿਆਰ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਉਨ੍ਹਾਂ ਸਪਸ਼ੱਟ ਕੀਤਾ ਕਿ ਜੇਕਰ ਕਿਸੇ ਘਰ ਦੀ ਔਰਤ ਵੀ ਇਸ ਗੰਦੇ ਧੰਦੇ 'ਚ ਸ਼ਾਮਲ ਹੈ ਤਾਂ ਉਸ ਨੂੰ ਵੀ ਬਕਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਜਨਤਾ ਨੂੰ ਵੀ ਅਪੀਲ ਕੀਤੀ ਕਿ ਜਨਤਾ ਅਜਿਹੀ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਬਿਨ੍ਹਾਂ ਖੌਫ ਪੁਲਸ ਅਧਿਕਾਰੀਆਂ ਨੂੰ ਦੇਣ ਤਾਂ ਜੋ ਇਸ ਸਮਾਜ 'ਚੋਂ ਨਸ਼ੇ ਵਰਗੀ ਕੁਰੀਤੀ ਨੂੰ ਖਤਮ ਕੀਤਾ ਜਾ ਸਕੇ, ਜਿਸ ਨੇ ਕਈ ਘਰਾਂ ਦੇ ਚਿਰਾਗ ਬੁਝਾ ਦਿੱਤੇ ਤੇ ਕਈ ਘਰਾਂ ਨੂੰ ਬਰਬਾਦੀ ਦੇ ਰਾਹ 'ਤੇ ਤੋਰ ਦਿੱਤਾ। ਸਾਡੇ ਪੰਜਾਬ ਦੀ ਜਵਾਨੀ ਜਿਹੜੀ ਨਸ਼ਿਆਂ 'ਚ ਰੁਲ ਗਈ ਹੈ ਨੂੰ ਸੰਭਾਲਣ ਲਈ ਜ਼ਰੂਰਤ ਹੈ ਕਿ ਇਸ ਨਸ਼ੇ ਨੂੰ ਜੜ ਤੋਂ ਉਖਾੜ ਸੁੱਟਿਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਪੁਲਸ ਮੁਲਾਜ਼ਮਾਂ ਨੂੰ ਇਸ ਮਾਮਲੇ 'ਚ ਕਿਸੇ ਤਰ੍ਹਾਂ ਦੀ ਲਾਪਰਵਾਹੀ ਨਾ ਵਰਤਣ ਦੀ ਸਖਤ ਹਿਦਾਇਤ ਦਿੱਤੀ।  
 


Related News