ਨਸ਼ੇ ਦੇ ਸਮੱਗਲਰਾਂ ਦੀ ਫੜੋ-ਫੜੀ ਜਾਰੀ; 3 ਕਾਬੂ

06/11/2017 1:02:44 AM

ਹੁਸ਼ਿਆਰਪੁਰ, (ਅਸ਼ਵਨੀ)- ਜ਼ਿਲਾ ਪੁਲਸ ਵੱਲੋਂ ਐੱਸ. ਐੱਸ. ਪੀ. ਹਰਚਰਨ ਸਿੰਘ ਭੁੱਲਰ ਦੇ ਹੁਕਮਾਂ 'ਤੇ ਨਸ਼ੇ ਦੇ ਸੌਦਾਗਰਾਂ ਖਿਲਾਫ਼ ਮੁਹਿੰਮ ਜਾਰੀ ਰੱਖਦਿਆਂ ਪੁਲਸ ਨੇ 3 ਹੋਰ ਵਿਅਕਤੀਆਂ ਨੂੰ ਚੂਰਾ ਪੋਸਤ ਤੇ ਨਸ਼ੀਲੇ ਪਾਊਡਰ ਸਣੇ ਗ੍ਰਿਫ਼ਤਾਰ ਕੀਤਾ ਹੈ। ਥਾਣਾ ਚੱਬੇਵਾਲ ਦੀ ਪੁਲਸ ਨੇ ਸਬ-ਇੰਸਪੈਕਟਰ ਮਨਮੋਹਣ ਕੁਮਾਰ ਦੀ ਅਗਵਾਈ 'ਚ ਪਿੰਡ ਸਰਹਾਲਾ ਕਲਾਂ ਕੋਲੋਂ ਇਕ ਔਰਤ ਦੇਬੋ ਪਤਨੀ ਦੇਵ ਰਾਜ ਵਾਸੀ ਪਿੰਡ ਸਰਹਾਲਾ ਕਲਾਂ ਕੋਲੋਂ ਇਕ ਕਿੱਲੋ ਚੂਰਾ ਪੋਸਤ ਬਰਾਮਦ ਕੀਤਾ। ਉਸਦੇ ਖਿਲਾਫ਼ ਨਸ਼ਾ ਵਿਰੋਧੀ ਐਕਟ ਦੀ ਧਾਰਾ 15-61-85 ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਹੈ। 
ਇਸੇ ਤਰ੍ਹਾਂ ਥਾਣਾ ਬੁੱਲ੍ਹੋਵਾਲ ਦੀ ਪੁਲਸ ਨੇ ਟੀ-ਪੁਆਇੰਟ ਸਹਾਇਪੁਰ ਦੇ ਕੋਲ ਨਾਕਾਬੰਦੀ ਦੌਰਾਨ ਗੁਰਦੀਪ ਸਿੰਘ ਪੁੱਤਰ ਜਸਵਿੰਦਰ ਸਿੰਘ ਵਾਸੀ ਆਹਰਾਂ ਕੋਲੋਂ 45 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕਰਕੇ ਉਸ ਖਿਲਾਫ਼ ਨਸ਼ਾ ਵਿਰੋਧੀ ਐਕਟ ਦੀ ਧਾਰਾ 22-61-85 ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। 
ਇਕ ਹੋਰ ਪੁਲਸ ਪਾਰਟੀ ਨੇ ਪਿੰਡ ਬਾਕਰਪੁਰ ਦੇ ਕੋਲ ਗੁਰਪ੍ਰੀਤ ਸਿੰਘ ਪੁੱਤਰ ਤਿਲਕ ਰਾਜ ਵਾਸੀ ਆਲੋਵਾਲ ਥਾਣਾ ਬੁੱਲ੍ਹੋਵਾਲ ਦੇ ਕਬਜ਼ੇ ਵਿਚੋਂ 250 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ। ਉਸ ਨੂੰ ਵੀ ਨਸ਼ਾ ਵਿਰੋਧੀ ਐਕਟ ਦੀ ਧਾਰਾ 22-61-85 ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਸਾਰੇ ਗ੍ਰਿਫ਼ਤਾਰ ਦੋਸ਼ੀਆਂ ਕੋਲੋਂ ਪੁੱਛਗਿੱਛ ਕਰ ਰਹੀ ਹੈ।


Related News