ਅੰਮ੍ਰਿਤਸਰ ''ਚ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫ਼ਤਾਰ

Sunday, Nov 01, 2026 - 05:27 PM (IST)

ਅੰਮ੍ਰਿਤਸਰ ''ਚ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ ਸਣੇ 2 ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ (ਵੈੱਬ ਡੈਸਕ)- ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਵੱਲੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫ਼ਾਸ਼ ਕਰਕੇ ਪੁਲਸ ਨੇ ਦੋ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ ਅਤੇ ਉਨ੍ਹਾਂ ਕੋਲੋਂ 5 ਕਿੱਲੋ ਹੈਰੋਇਨ ਬਰਾਮਦ ਕੀਤੀ ਗਈ। ਇਸ ਦੀ ਜਾਣਕਾਰੀ ਡੀ. ਜੀ. ਪੀ. ਗੌਰਵ ਯਾਦਵ ਨੇ ਦਿੱਤੀ।  ਮੁੱਢਲੀ ਜਾਂਚ ਤੋਂ ਸਾਹਮਣੇ ਆਇਆ ਹੈ ਕਿ ਕਥਿਤ ਤੌਰ 'ਤੇ ਇਹ ਮੁਲਜ਼ਮ ਅਣਪਛਾਤੇ ਸਾਥੀਆਂ ਕੋਲੋਂ ਹੈਰੋਇਨ ਦੀਆਂ ਖੇਪਾਂ ਮੰਗਵਾ ਕੇ ਪੰਜਾਬ 'ਚ ਹੋਰਨਾਂ ਧਿਰਾਂ ਨੂੰ ਸਪਲਾਈ ਕਰ ਰਹੇ ਸਨ।

ਇਹ ਵੀ ਪੜ੍ਹੋ: ਵੇਈਂ ਨਦੀ 'ਚੋਂ ਮਿਲੀ ਕਰੀਬ 14 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਲਾਸ਼, ਇਲਾਕੇ ’ਚ ਫੈਲੀ ਸਨਸਨੀ

PunjabKesari

ਇਸ ਸਬੰਧੀ ਥਾਣਾ ਸਟੇਟ ਸਪੈਸ਼ਲ ਆਪ੍ਰੇਸ਼ਨਜ਼ ਸੈੱਲ, ਅੰਮ੍ਰਿਤਸਰ ਵਿਖੇ ਐੱਫ਼. ਆਈ. ਆਰ. ਦਰਜ ਕੀਤੀ ਗਈ ਹੈ। ਇਸ ਨਸ਼ਾ ਤਸਕਰੀ ਨੈੱਟਵਰਕ ਦੇ ਅਗਲੇ ਅਤੇ ਪਿਛਲੇ ਸੰਬੰਧਾਂ ਦਾ ਪਤਾ ਲਗਾਉਣ, ਇਸ 'ਚ ਸ਼ਾਮਲ ਹੋਰ ਵਿਅਕਤੀਆਂ ਦੀ ਪਛਾਣ ਕਰਨ ਅਤੇ ਇਸ ਵੱਡੇ ਨੈੱਟਵਰਕ ਨੂੰ ਪੂਰੀ ਤਰ੍ਹਾਂ ਨਸ਼ਟ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ। ਪੰਜਾਬ ਪੁਲਸ ਇਕ ਸੁਰੱਖਿਅਤ ਅਤੇ ਨਸ਼ਾ-ਮੁਕਤ ਪੰਜਾਬ ਦੀ ਸਿਰਜਣਾ ਲਈ ਨਸ਼ਾ ਤਸਕਰੀ ਵਿਰੁੱਧ ਲੜਨ ਅਤੇ ਸੰਗਠਿਤ ਨਸ਼ਾ ਨੈੱਟਵਰਕਾਂ ਦਾ ਖ਼ਾਤਮਾ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਇਹ ਵੀ ਪੜ੍ਹੋ: ਪੰਜਾਬ ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ! ਕੈਮਿਸਟਾਂ ਲਈ ਨਵੇਂ ਫਰਮਾਨ ਜਾਰੀ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

shivani attri

Content Editor

Related News