ਨਸ਼ੀਲੇ ਪਦਾਰਥਾ ਦਾ ਸੇਵਨ ਕਰਦਾ ਵਿਅਕਤੀ ਗ੍ਰਿਫ਼ਤਾਰ
Tuesday, Jul 15, 2025 - 05:24 PM (IST)

ਬਠਿੰਡਾ (ਸੁਖਵਿੰਦਰ) : ਮੌੜ ਪੁਲਸ ਵਲੋਂ ਨਸ਼ੀਲੇ ਪਦਾਰਥਾਂ ਦਾ ਸੇਵਨ ਕਰਨ ਵਾਲੇ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆ ਇੰਸ. ਤਰਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਮੁਲਜ਼ਮ ਬਲਜਿੰਦਰ ਸਿੰਘ ਵਾਸੀ ਮੌੜ ਮੰਡੀ ਨਸ਼ੇ ਕਰਨ ਦਾ ਆਦਿ ਹੈ।
ਪੁਲਸ ਵਲੋਂ ਸੂਚਨਾ ਦੇ ਆਧਾਰ 'ਤੇ ਮੁਲਜ਼ਮ ਨੂੰ ਮੌੜ ਮੰਡੀ ਦੇ ਓਵਰਬ੍ਰਿਜ ਪਾਸੋਂ ਗ੍ਰਿਫ਼ਤਾਰ ਕਰਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।