ਹੈਰੋਇਨ ਸਮੇਤ ਨੌਜਵਾਨ ਕਾਬੂ

Saturday, Feb 17, 2018 - 04:32 AM (IST)

ਹੈਰੋਇਨ ਸਮੇਤ ਨੌਜਵਾਨ ਕਾਬੂ

ਜਲੰਧਰ, (ਸ਼ੋਰੀ)- ਸੀ. ਆਈ. ਏ. ਸਟਾਫ ਦੀ ਪੁਲਸ ਨੇ ਸੂਚਨਾ ਦੇ ਆਧਾਰ 'ਤੇ ਮਖਦੂਮਪੁਰਾ ਦੇ ਸੁਨੀਲ ਉਰਫ ਬਿੱਟੂ ਪੁੱਤਰ ਪ੍ਰੀਤਮ ਦਾਸ ਨੂੰ 10 ਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਸੀ. ਆਈ. ਏ. ਸਟਾਫ ਦੇ ਇੰਚਾਰਜ ਅਜੇ ਸਿੰਘ ਨੇ ਦੱਸਿਆ ਕਿ ਮੁਲਜ਼ਮ ਸੁਨੀਲ ਦੇ ਖਿਲਾਫ ਪਹਿਲਾਂ ਵੀ ਨਸ਼ੇ ਦਾ ਇਕ ਕੇਸ ਦਰਜ ਹੈ ਅਤੇ ਉਹ ਜ਼ਮਾਨਤ 'ਤੇ ਬਾਹਰ ਆ ਕੇ ਦੋਬਾਰਾ ਨਸ਼ਾ ਵੇਚਣ ਲੱਗਾ ਹੈ। ਇਸੇ ਤਰ੍ਹਾਂ ਪੁਲਸ ਨੇ ਲਵ ਕੁਮਾਰ ਪੁੱਤਰ ਅਮਰਜੀਤ ਵਾਸੀ ਕਿਸ਼ਨਪੁਰਾ ਨੂੰ 8 ਪੇਟੀਆਂ ਨਾਜਾਇਜ਼ ਸ਼ਰਾਬ ਨਾਲ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਸ਼ਰਾਬ ਸਮੱਗਲਿੰਗ ਦਾ ਧੰਦਾ ਕਾਫੀ ਦੇਰ ਤੋਂ ਕਰ ਰਿਹਾ ਸੀ।


Related News