ਨਸ਼ੀਲੇ ਪਦਾਰਥਾਂ ਸਮੇਤ 9 ਵਿਅਕਤੀ ਗ੍ਰਿਫਤਾਰ

08/28/2019 7:19:39 PM

ਮਾਨਸਾ,(ਮਨਜੀਤ ਕੌਰ): ਜ਼ਿਲਾ ਪੁਲਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਖ-ਵੱਖ ਥਾਵਾਂ ਤੋਂ 9 ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 380 ਨਸ਼ੀਲੀਆਂ ਗੋਲੀਆਂ, 1 ਚਾਲੂ ਭੱਠੀ, 40 ਲੀਟਰ ਲਾਹਣ ਤੇ 153 ਬੋਤਲਾਂ ਸ਼ਰਾਬ ਬਰਾਮਦ ਕੀਤੀ। ਜਦ ਕਿ 3 ਵਿਅਕਤੀ ਭੱਜਣ ’ਚ ਸਫਲ ਹੋ ਗਏ, ਜਿਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। 

ਜ਼ਿਲਾ ਪੁਲਸ ਮੁਖੀ ਡਾ. ਨਰਿੰਦਰ ਭਾਰਗਵ ਨੇ ਦੱਸਿਆ ਕਿ ਥਾਣਾ ਸਿਟੀ 1 ਮਾਨਸਾ ਦੀ ਪੁਲਸ ਨੇ ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਦੁੱਲਾ ਸਿੰਘ ਵਾਸੀ ਜਵਾਹਰਕੇ ਨੂੰ ਕਾਬੂ ਕਰਕੇ ਉਸ ਕੋਲੋਂ 260 ਨਸ਼ੀਲੀਆ ਗੋੋਲੀਆਂ, ਥਾਣਾ ਭੀਖੀ ਦੀ ਪੁਲਸ ਨੇ ਛਿੰਦਰ ਸਿੰੰਘ ਪੁੱਤਰ ਬੁੱਧ ਸਿੰਘ ਵਾਸੀ ਭੀਖੀ ਨੂੰ ਕਾਬੂ ਕਰਕੇ ਉਸ ਕੋਲੋਂ 120 ਨਸ਼ੀਲੀਆਂ ਗੋਲੀਆਂ, ਥਾਣਾ ਝੁਨੀਰ ਦੀ ਪੁਲਸ ਨੇ ਗੁਰਲਾਲ ਸਿੰਘ ਪੁੱਤਰ ਕਾਕਾ ਸਿੰਘ ਵਾਸੀ ਦਾਨੇਵਾਲਾ ਨੂੰ ਕਾਬੂ ਕਰਕੇ ਉਸ ਕੋਲੋਂ 36 ਬੋਤਲਾਂ ਸ਼ਰਾਬ ਠੇਕਾ ਹਰਿਆਣਾ, ਥਾਣਾ ਸਦਰ ਬੁਢਲਾਡਾ ਦੀ ਪੁਲਸ ਨੇ ਅਮਨਿੰਦਰ ਸਿੰਘ ਗੱਗੀ ਪੁੱਤਰ ਕਰਤਾਰ ਸਿੰਘ ਵਾਸੀ ਹਸਨਪੁਰ, ਅਮਰੀਕ ਸਿੰਘ ਬਿੱਟੂ ਪੁੱਤਰ ਭੋਲਾ ਸਿੰਘ ਵਾਸੀ ਹਸਨਪੁਰ ਤੇ ਲੱਭੂ ਸਿੰਘ ਪੁੱਤਰ ਗੁਰਚਰਨ ਸਿੰਘ ਵਾਸੀ ਹਸਨਪੁਰ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 24 ਬੋੋਤਲਾਂ ਸ਼ਰਾਬ ਠੇਕਾ ਹਰਿਆਣਾ, ਥਾਣਾ ਭੀਖੀ ਦੀ ਪੁਲਸ ਨੇ ਬਲਜਿੰਦਰ ਸਿੰਘ ਉਰਫ ਮੋੋਨਾ ਪੁੱਤਰ ਜੀਤਾ ਸਿੰਘ ਵਾਸੀ ਮੋੋਹਰ ਸਿੰਘ ਵਾਲਾ ਨੂੰ ਕਾਬੂ ਕਰਕੇ ਉਸ ਕੋਲੋਂ 24 ਬੋਤਲਾਂ ਸ਼ਰਾਬ ਠੇਕਾ ਹਰਿਆਣਾ, ਥਾਣਾ ਜੌੜਕੀਆਂ ਦੀ ਪੁਲਸ ਨੇ ਤੇਜਾ ਸਿੰਘ ਪੁੱਤਰ ਹਰਨੇਕ ਸਿੰਘ ਵਾਸੀ ਉਲਕ ਨੂੰ ਕਾਬੂ ਕਰਕੇ ਉਸ ਕੋਲੋਂ 10 ਬੋਤਲਾਂ ਸ਼ਰਾਬ ਠੇਕਾ ਹਰਿਆਣਾ, ਥਾਣਾ ਸਦਰ ਮਾਨਸਾ ਦੀ ਪੁਲਸ ਨੇ ਸੁਖਵਿੰਦਰ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਬਹਿਣੀਵਾਲ ਨੂੰ ਕਾਬੂ ਕਰਕੇ ਉਸ ਕੋਲੋਂ 10 ਬੋਤਲਾਂ ਸ਼ਰਾਬ ਠੇਕਾ ਹਰਿਆਣਾ ਬਰਾਮਦ ਕਰਕੇ ਮਾਮਲਾ ਦਰਜ ਕਰ ਲਿਆ। 

ਇਸ ਤੋਂ ਇਲਾਵਾ ਥਾਣਾ ਸਦਰ ਮਾਨਸਾ ਦੀ ਪੁਲਸ ਨੇ ਬੀਰਬਲ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਬੁਰਜ ਹਰੀ ਕੋਲੋਂ 1 ਚਾਲੂ ਭੱਠੀ, 1 ਬੋੋਤਲ ਸ਼ਰਾਬ ਨਜਾਇਜ਼ ਤੇ 20 ਲੀਟਰ ਲਾਹਣ, ਥਾਣਾ ਸਦਰ ਬੁਢਲਾਡਾ ਦੀ ਪੁਲਸ ਨੇ ਚਮਕੌਰ ਸਿੰਘ ਉਰਫ ਸੁੱਖਾ ਪੁੱਤਰ ਜਗਰੂਪ ਸਿੰਘ ਵਾਸੀ ਹੀਰੋੋ ਖੁਰਦ ਕੋਲੋਂ 48 ਬੋੋਤਲਾਂ ਸ਼ਰਾਬ ਠੇਕਾ ਹਰਿਆਣਾ, ਥਾਣਾ ਭੀਖੀ ਦੀ ਪੁਲਸ ਨੇ ਤਾਰੀ ਸਿੰਘ ਪੁੱਤਰ ਮਾੜਾ ਸਿੰਘ ਵਾਸੀ ਅਤਲਾਂ ਕਲਾਂ ਕੋਲੋਂ 20 ਲੀਟਰ ਲਾਹਣ ਬਰਾਮਦ ਕੀਤਾ। ਇਹ ਤਿੰਨੇ ਵਿਅਕਤੀ ਮੌਕੇ ’ਤੇ ਭੱਜਣ ’ਚ ਸਫਲ ਹੋ ਗਏ। ਜਿਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।  


Related News