ਨਸ਼ੇ ਵਾਲੀਆਂ 350 ਗੋਲੀਆਂ ਤੇ 60 ਗ੍ਰਾਮ ਹੈਰੋਇਨ ਸਮੇਤ 3 ਗ੍ਰਿਫਤਾਰ

05/01/2018 4:03:28 AM

ਸੁਲਤਾਨਪੁਰ ਲੋਧੀ, (ਧੀਰ)- ਪੁਲਸ ਨੇ ਨਸ਼ਿਆਂ ਦੇ ਤਸਕਰਾਂ ਖਿਲਾਫ ਚਲਾਈ ਹੋਈ ਮੁਹਿੰਮ ਤਹਿਤ 2 ਨੌਜਵਾਨਾਂ ਨੂੰ ਨੇਸ਼ੇ ਵਾਲੀਆਂ ਗੋਲੀਆਂ ਤੇ ਇਕ ਨੂੰ ਹੈਰੋਇਨ ਸਮੇਤ ਗ੍ਰਿਫਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ।  ਜਾਣਕਾਰੀ ਦਿੰਦੇ ਹੋਏ ਥਾਣਾ ਸੁਲਤਾਨਪੁਰ ਲੋਧੀ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਸਵਿੰਦਰ ਸਿੰਘ, ਐੱਚ. ਸੀ. ਹਰਵਿੰਦਰ ਪਾਲ ਸਿੰਘ, ਹਰੀਸ਼ ਕੁਮਾਰ, ਪੀ. ਐੱਚ. ਜੀ. ਅਮਰਜੀਤ ਸਿੰਘ ਦੇ ਨਾਲ ਪਿੰਡ ਤਲਵੰਡੀ ਰੇਲ ਕੋਚ ਫੈਕਟਰੀ ਆਦਿ ਨੂੰ ਜਾ ਰਹੇ ਸਨ ਤਾਂ ਪਿੰਡ ਜੈਨਪੁਰ ਮੋੜ ਵਲੋਂ ਇਕ ਨੌਜਵਾਨ ਨੂੰ ਪੈਦਲ ਵੇਖ ਕੇ ਸ਼ੱਕ ਦੇ ਆਧਾਰ 'ਤੇ ਰੋਕ ਕੇ ਨਾਮ ਪਤਾ ਪੁੱਛਿਆ, ਜਿਸਨੇ ਆਪਣਾ ਨਾਮ ਕੁਲਵੰਤ ਸਿੰਘ ਉਰਫ ਕੰਤਾ ਪੁੱਤਰ ਸੁਖਚੈਨ ਸਿੰਘ ਵਾਸੀ ਰਹੀਮਪੁਰ ਥਾਣਾ ਨਕੋਦਰ ਦਸਿਆ, ਜਿਸਦੀ ਤਲਾਸ਼ੀ ਲੈਣ 'ਤੇ ਉਸ ਪਾਸੋਂ 50 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। 
ਇਸੇ ਤਰ੍ਹਾਂ ਚੌਕੀ ਇੰਚਾਰਜ ਡੱਲਾ ਏ. ਐੱਸ. ਆਈ. ਅਸ਼ੋਕ ਕੁਮਾਰ, ਐੱਚ. ਸੀ. ਲਖਵਿੰਦਰ ਸਿੰਘ, ਗੁਰਦੇਵ ਸਿੰਘ ਤੇ ਕਾਂਸਟੇਬਲ ਤਰਸੇਮ ਸਿੰਘ ਦੇ ਨਾਲ ਗਸ਼ਤ ਕਰਦੇ ਹੋਏ ਪਿੰਡ ਤੋਤੀ ਦੇ ਸ਼ਮਸ਼ਾਨਘਾਟ ਨਜ਼ਦੀਕ ਪੁੱਜੇ ਤਾਂ ਪਿੰਡ ਤੋਤੀ ਵਲੋਂ ਇਕ ਨੌਜਵਾਨ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਨਾਮ ਪਤਾ ਪੁੱਛਿਆ, ਜਿਸ ਨੇ ਆਪਣਾ ਨਾਮ ਪਰਵਿੰਦਰ ਸਿੰਘ ਉਰਫ ਪਿੰਦਰ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਤੋਤੀ ਦੱਸਿਆ, ਦੀ ਤਲਾਸ਼ੀ ਲੈਣ 'ਤੇ ਉਸ ਤੋਂ ਵੀ 300 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਹੋਈਆਂ। ਥਾਣਾ ਮੁਖੀ ਸਰਬਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਅੱਜ ਉਸ ਸਮੇਂ ਇਕ ਹੋਰ ਵੱਡੀ ਸਫਲਤਾ ਮਿਲੀ ਜਦੋਂ ਏ. ਐੱਸ. ਆਈ. ਕਿਰਪਾਲ ਸਿੰਘ, ਏ. ਐੱਸ. ਆਈ. ਬਲਵਿੰਦਰ ਸਿੰਘ, ਐੱਚ. ਜੀ. ਮਹਾਵੀਰ ਸਿੰਘ, ਪੀ. ਐੱਚ. ਜੀ. ਅਮਰਜੀਤ ਸਿੰਘ ਦੇ ਨਾਲ ਸਪੈਸ਼ਲ ਪੈਟਰੋਲਿੰਗ ਗਸ਼ਤ ਕਰਦੇ ਹੋਏ ਪਿੰਡ ਮਨਿਆਲਾ ਦੇ ਨਜ਼ਦੀਕ ਪੁੱਜੇ ਤੇ ਪਿੰਡ ਤੋਤੀ ਦੇ  ਕੱਚੇ ਰਸਤੇ ਤੋਂ ਇਕ ਨੌਜਵਾਨ ਨੂੰ ਪੈਦਲ ਆਉਂਦਾ ਵੇਖਿਆ ਜੋ ਪੁਲਸ ਪਾਰਟੀ ਨੂੰ ਵੇਖ ਘਬਰਾ ਕੇ ਪਿੱਛੇ ਮੁੜਨ ਲੱਗਾ ਤਾਂ ਪੁਲਸ ਕਰਮਚਾਰੀਆਂ ਨੂੰ ਉਸਨੂੰ ਕਾਬੂ ਕਰ ਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਮਨਪ੍ਰੀਤ ਸਿੰਘ ਪੁੱਤਰ ਧਰਮ ਸਿੰਘ ਵਾਸੀ ਕੋਟਲਾ ਸੂਰਜ ਮੱਲ ਥਾਣਾ ਸ਼ਾਹਕੋਟ ਦਸਿਆ, ਜਿਸਦੀ ਸ਼ੱਕ ਦੇ ਆਧਾਰ 'ਤੇ ਜਦੋਂ ਤਲਾਸ਼ੀ ਲਈ ਤਾਂ ਉਸ ਪਾਸੋਂ 6 ਗ੍ਰਾਮ ਹੈਰੋਇਨ ਬਰਾਮਦ ਹੋਈ। ਉਕਤ ਸਾਰੇ ਹੀ ਮਾਮਲਿਆਂ 'ਚ ਪੁਲਸ ਨੇ ਕੇਸ ਦਰਜ ਕਰ ਲਿਆ ਹੈ। ਇਸ ਮੌਕੇ ਏ. ਐੱਸ. ਆਈ. ਜਸਵਿੰਦਰਪਾਲ ਸਿੰਘ, ਏ. ਐੱਸ. ਆਈ. ਬਲਵਿੰਦਰ ਸਿੰਘ, ਚਰਨਜੀਤ ਸਿੰਘ, ਐੱਚ. ਸੀ. ਅਮਰਜੀਤ ਸਿੰਘ ਰੀਡਰ ਆਦਿ ਹਾਜ਼ਰ ਸਨ।