ਆਰਥਿਕ ਤੰਗੀ ਦੇ ਚੱਲਦਿਆਂ 22 ਸਾਲਾ ਨੌਜਵਾਨ ਨੂੰ ਨਹੀਂ ਮਿਲਿਆ ਨਸ਼ਾ, ਖਾਧਾ ਜ਼ਹਿਰ

09/15/2021 1:20:08 PM

ਅਬੋਹਰ (ਸੁਨੀਲ): ਬੱਲੂਆਣਾ ਵਿਧਾਨਸਭਾ ਖ਼ੇਤਰ ਤੇ ਪਿੰਡ ਕੰਧਵਾਲਾ ਅਮਰਕੋਟ ਵਾਸੀ ਇਕ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ। ਥਾਣਾ ਬਹਾਵਵਾਲਾ ਪੁਲਸ ਨੇ ਇਸ ਸਬੰਧ ’ਚ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਬਾਅਦ ਪਰਿਵਾਰ ਵਾਲਿਆਂ ਦੇ ਹਵਾਲੇ ਕਰ ਦਿੱਤੀ। ਮ੍ਰਿਤਕ ਪਰਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਉਮਰ ਕਰੀਬ 22 ਸਾਲਾ ਦੇ ਮਾਮਾ ਕਸ਼ਮੀਰ ਸਿੰਘ ਨੇ ਦੱਸਿਆ ਕਿ 9 ਸਤੰਬਰ ਨੂੰ ਪਰਵਿੰਦਰ ਸਿੰਘ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ। ਹਾਲਤ ਖ਼ਰਾਬ ਹੋਣ ’ਤੇ ਇਸ ਨੂੰ ਪਹਿਲਾਂ ਇਥੋਂ ਦੇ ਹਸਪਤਾਲ ’ਚ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਰੈਫਰ ਕਰ ਦਿੱਤਾ। ਬੀਤੇ ਦਿਨੀਂ ਪਰਵਿੰਦਰ ਸਿੰਘ ਨੇ ਮੁਕਤਸਰ ਦੇ ਹਸਪਤਾਲ ’ਚ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ : ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ‘ਚ ਆਪਸ ’ਚ ਲੜੇ ਪਿੰਡ ਵਾਸੀ, ਕੁੱਟ-ਕੁੱਟ ਕੀਤਾ ਬੁਰਾ ਹਾਲ (ਵੀਡੀਓ)

ਕਸ਼ਮੀਰ ਸਿੰਘ ਨੇ ਦੱਸਿਆ ਕਿ ਉਸਦਾ ਭਾਂਜਾ ਮਿਹਨਤ ਮਜ਼ਦੂਰੀ ਕਰਦਾ ਸੀ ਅਤੇ ਉਹ ਨਸ਼ੇ ਕਰਨ ਦਾ ਆਦੀ ਸੀ। ਕਈ ਦਿਨਾਂ ਤੋਂ ਆਰਥਿਕ ਤੌਰ ’ਤੇ ਪਰੇਸ਼ਾਨ ਚੱਲ ਰਿਹਾ ਸੀ ਜਿਸ ਕਾਰਨ ਨਸ਼ਾ ਉਸ ਨੂੰ ਨਹੀਂ ਮਿਲ ਰਿਹਾ ਸੀ । ਜਿਸਦੇ ਚੱਲਦੇ ਉਸਨੇ 9 ਸਤੰਬਰ ਨੂੰ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ। ਇਸ ਸਬੰਧ ’ਚ ਥਾਣਾ ਬਹਾਵਵਾਲਾ ਦੇ ਸਹਾਇਕ ਸਬ-ਇੰਸਪੈਕਟਰ ਸਤਪਾਲ ਨੇ ਦੱਸਿਆ ਕਿ ਪਰਵਿੰਦਰ ਸਿੰਘ ਨੇ ਜ਼ਹਿਰੀਲੀ ਚੀਜ਼ ਖਾ ਲਈ ਸੀ ਜਿਸਦੀ ਬੀਤੇ ਦਿਨੀਂ ਇਲਾਜ ਦੌਰਾਨ ਮੌਤ ਹੋ ਗਈ।

ਇਹ ਵੀ ਪੜ੍ਹੋ : ਜਲੰਧਰ ’ਚ ਦਿਨ-ਦਿਹਾੜੇ ਵੱਡੀ ਵਾਰਦਾਤ, ਨਸ਼ਾ ਵੇਚਣ ਤੋਂ ਰੋਕਣ ’ਤੇ ਕੀਤਾ ਦੋਸਤ ਦਾ ਕਤਲ


Shyna

Content Editor

Related News