ਨਸ਼ੇ ਦੀ ਓਵਰਡੋਜ਼ ਨੇ ਲਈ ਨੌਜਵਾਨ ਦੀ ਜਾਨ

08/14/2019 9:45:44 AM

ਮੋਗਾ (ਗੋਪੀ ਰਾਊਕੇ)—ਪੰਜਾਬ 'ਚ ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਇਕ ਵਾਰ ਫਿਰ ਨਸ਼ੇ ਦੀ ਓਵਰਡੋਜ਼ ਨੇ ਇਕ ਨੌਜਵਾਨ ਦੀ ਜਾਨ ਲੈ ਲਈ ਹੈ। ਜਾਣਕਾਰੀ ਮੁਤਾਬਕ ਪਿੰਡ ਰਣੀਆਂ ਦਾ ਗੁਰਸੇਵਕ ਸਿੰਘ ਵਿੱਕੀ (21) ਨਸ਼ਾ ਕਰਨ ਦਾ ਆਦੀ ਸੀ। ਨਸ਼ੇ ਦੀ ਓਵਰਡੋਜ਼ ਦੇ ਕਾਰਨ ਉਸ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Shyna

Content Editor

Related News