ਨਸ਼ੇ ਦੀ ਓਵਰਡੋਜ਼ ਕਾਰਨ ਧਿਆਨਪੁਰ ਦੇ 22 ਸਾਲਾ ਨੌਜਵਾਨ ਦੀ ਮੌਤ

Saturday, Jul 30, 2022 - 04:17 PM (IST)

ਨਸ਼ੇ ਦੀ ਓਵਰਡੋਜ਼ ਕਾਰਨ ਧਿਆਨਪੁਰ ਦੇ 22 ਸਾਲਾ ਨੌਜਵਾਨ ਦੀ ਮੌਤ

ਬਟਾਲਾ/ਧਿਆਨਪੁਰ (ਬੇਰੀ, ਬਲਵਿੰਦਰ) - ਪੰਜਾਬ ਸਰਕਾਰ ਵਲੋਂ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਆਏ ਦਿਨ ਵੱਡੇ-ਵੱਡੇ ਦਾਅਵੇ ਕੀਤੇ ਜਾ ਰਹੇ ਹਨ। ਅਸਲ ’ਚ ਜ਼ਮੀਨੀ ਪੱਧਰ ’ਤੇ ਹਾਲਾਤ ਕੁਝ ਹੋਰ ਹੀ ਨਜ਼ਰ ਆ ਰਹੇ ਹਨ, ਜਿਸਦੇ ਚਲਦਿਆਂ ਸੂਬੇ ’ਚ ਆਏ ਦਿਨ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਅਜਿਹਾ ਹੀ ਇਕ ਮਾਮਲਾ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਅਧੀਨ ਆਉਂਦੇ ਕਸਬਾ ਧਿਆਨਪੁਰ ਵਿਖੇ ਸਾਹਮਣੇ ਆਇਆ, ਜਿਥੇ ਨਸ਼ੇ ਦੀ ਓਵਰਡੋਜ਼ ਕਾਰਨ 22 ਸਾਲਾ ਨੌਜਵਾਨ ਦੀ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ: ਸਕਿਓਰਿਟੀ ਵਾਪਸ ਲੈਣ ਸਬੰਧੀ ਸੂਚਨਾ ਲੀਕ ਹੋਣ ਦਾ ਮਾਮਲਾ, ਸਰਕਾਰ ਨੇ ਸੀਲਬੰਦ ਰਿਪੋਰਟ ਲਈ ਮੰਗਿਆ ਸਮਾਂ

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਦਿਲਪ੍ਰੀਤ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਧਿਆਨਪੁਰ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਉਨ੍ਹਾਂ ਦਾ ਮੁੰਡਾ ਦਿਲਪ੍ਰੀਤ ਸਿੰਘ ਪਿੰਡ ਦੇ ਨਜ਼ਦੀਕ ਇਕ ਟਿਊਬਵੈੱਲ ’ਤੇ ਗਿਆ ਸੀ। ਉਥੇ ਉਸ ਵਲੋਂ ਨਸ਼ੇ ਦੇ ਇੰਜੈਕਸ਼ਨ ਲੈਣ ਕਾਰਨ ਉਸਦੀ ਤਬੀਅਤ ਖ਼ਰਾਬ ਹੋ ਗਈ ਅਤੇ ਉਹ ਬੇਹੋਸ਼ ਹੋ ਗਿਆ। ਉਨ੍ਹਾਂ ਦੱਸਿਆ ਕਿ ਜਦ ਉਹ ਦਿਲਪ੍ਰੀਤ ਸਿੰਘ ਨੂੰ ਇਲਾਜ ਲਈ ਫਤਹਿਗੜ੍ਹ ਚੂੜੀਆਂ ਦੇ ਸਰਕਾਰੀ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਪੜ੍ਹੋ ਇਹ ਵੀ ਖ਼ਬਰ: ਲੁਧਿਆਣਾ: ਬੈਂਕ ਦੇ ਸੁਰੱਖਿਆ ਗਾਰਡ ਨੇ ਖੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ, ਬਾਥਰੂਮ ‘ਚੋਂ ਮਿਲੀ ਲਾਸ਼


author

rajwinder kaur

Content Editor

Related News