ਫਿਰੋਜ਼ਪੁਰ : ਨਸ਼ੇ ਦੀ ਓਵਰਡੋਜ਼ ਨਾਲ ਹੋਈ ਇਕ ਹੋਰ ਨੌਜਵਾਨ ਦੀ ਮੌਤ

09/25/2018 10:42:04 AM

ਫਿਰੋਜ਼ਪੁਰ (ਕੁਮਾਰ) - ਫਿਰੋਜ਼ਪੁਰ 'ਚ ਰਹਿਣ ਵਾਲੇ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ, ਜਿਸ ਦੀ ਪਛਾਣ ਬੂਟਾ ਸਿੰਘ ਵਜੋਂ ਹੋਈ ਹੈ।

ਮਿਲੀ ਜਾਣਕਾਰੀ ਅਨੁਸਾਰ ਪਿੰਡ ਸ਼ਹਿਜਾਦੀ ਦਾ ਰਹਿਣ ਵਾਲਾ 22 ਸਾਲਾ ਨੌਜਵਾਨ ਨਸ਼ੇ ਦਾ ਆਦੀ ਸੀ। ਬੀਤੇ ਦਿਨ ਵੱਧ ਮਾਤਰਾ 'ਚ ਨਸ਼ਾ ਲੈਣ ਕਾਰਨ ਉਸ ਦੀ ਅਚਾਨਕ ਸਿਹਤ ਖਰਾਬ ਹੋ ਗਈ। ਉਸ ਦੇ ਪਰਿਵਾਰ ਵਾਲਿਆ ਨੇ ਉਸ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਸਿਵਲ ਹਸਪਤਾਲ ਦਾਖਲ ਕਰਵਾ ਦਿੱਤਾ, ਜਿੱਥੇ ਉਸ ਦੀ ਮੌਤ ਹੋ ਗਈ। ਮੌਕੇ 'ਤੇ ਪਹੁੰਚੀ ਪੁਲਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Related News