ਨਸ਼ੇ ਦੀ ਓਵਰਡੋਜ਼ ਕਾਰਨ ਹੋਈ ਇਕ ਹੋਰ ਮਾਂ ਦੇ ਨੌਜਵਾਨ ਪੁੱਤ ਦੀ ਮੌਤ

11/25/2021 11:07:48 AM

ਭਾਈਰੂਪਾ (ਸ਼ੇਖਰ) - ਪਿੰਡ ਹਰਨਾਮ ਸਿੰਘ ਵਾਲਾ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲ ਸਾਹਮਣੇ ਆਇਆ ਹੈ। ਇਸ ਮਾਮਲੇ ਦੇ ਸਬੰਧ ਵਿਚ ਪੁਲਸ ਨੇ ਦੋ ਭਰਾਵਾਂ ਸਮੇਤ ਚਾਰ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਥਾਣਾ ਫੂਲ ਦੀ ਪੁਲਸ ਕੋਲ ਦਰਜ ਕਰਵਾਏ ਬਿਆਨਾਂ ’ਚ ਰਾਜੂ ਸਿੰਘ ਵਾਸੀ ਹਰਨਾਮ ਸਿੰਘ ਵਾਲਾ ਨੇ ਦੱਸਿਆ ਕਿ 21 ਨਵੰਬਰ ਨੂੰ ਸਿਕੰਦਰ ਸਿੰਘ ਤੇ ਮੋਤੀ ਸਿੰਘ (ਦੋਵੇਂ ਭਰਾ), ਭੋਲੂ ਸਿੰਘ ਅਤੇ ਲੱਭੀ ਸਿੰਘ ਵਾਸੀਅਨ ਹਰਨਾਮ ਸਿੰਘ ਵਾਲਾ ਨੇ ਉਸ ਦੇ ਭਾਣਜੇ ਸੂਰਜ ਸਿੰਘ (21 ਸਾਲ) ਨੂੰ ਨਸ਼ੇ ਦੀ ਓਵਰਡੋਜ਼ ਦੇ ਦਿੱਤੀ, ਜਿਸ ਕਾਰਨ ਸੂਰਜ ਸਿੰਘ ਦੀ ਮੌਤ ਹੋ ਗਈ।

ਪੜ੍ਹੋ ਇਹ ਵੀ ਖ਼ਬਰ 10 ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਨਹਿਰ ’ਚੋਂ ਬਰਾਮਦ, ਘਰ ’ਚ ਪਿਆ ‘ਚੀਕ-ਚਿਹਾੜਾ’

ਉਨ੍ਹਾਂ ਨੇ ਦੱਸਿਆ ਕਿ ਕਥਿਤ ਦੋਸ਼ੀ ਨਸ਼ਾ ਕਰਨ ਦੇ ਆਦੀ ਸਨ ਅਤੇ ਉਸ ਦੇ ਭਾਣਜੇ ਨੂੰ ਵੀ ਨਸ਼ਿਆਂ ਉੱਪਰ ਲਾ ਦਿੱਤਾ ਗਿਆ ਸੀ। ਥਾਣਾ ਫੂਲ ਦੇ ਮੁਖੀ ਸੁਖਜਿੰਦਰ ਸਿੰਘ ਨੇ ਦੱਸਿਆ ਕਿ ਕਥਿਤ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ, ਜਦਕਿ ਅਜੇ ਕਿਸੇ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਇਸ ਸਬੰਧੀ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਕੁਲਵੰਤ ਸਿੰਘ ਸੇਲਬਰਾਹ ਨੇ ਕਿਹਾ ਕਿ ਇਲਾਕੇ ਅੰਦਰ ਨਸ਼ਿਆਂ ਦਾ ਛੇਵਾਂ ਦਰਿਆ ਵਗ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਨਸ਼ੇ ਦੇ ਸੌਦਾਗਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼


rajwinder kaur

Content Editor

Related News