ਨਸ਼ੇ ਦੀ ਓਵਰਡੋਜ਼ ਨੇ ਨਿਗਲਿਆ ਇਕ ਹੋਰ ਮਾਂ ਦਾ ਪੁੱਤ

Saturday, Dec 25, 2021 - 05:13 PM (IST)

ਨਸ਼ੇ ਦੀ ਓਵਰਡੋਜ਼ ਨੇ ਨਿਗਲਿਆ ਇਕ ਹੋਰ ਮਾਂ ਦਾ ਪੁੱਤ

ਸੁਰਸਿੰਘ/ਭਿੱਖੀਵਿੰਡ (ਗੁਰਪ੍ਰੀਤ ਢਿੱਲੋਂ) - ਸਥਾਨਕ ਕਸਬਾ ਸੁਰਸਿੰਘ ਤੋਂ ਪੁਹਲੇ ਨੂੰ ਜਾਂਦੀ ਸੜਕ ਦੇ ਸੂਏ ਪੁਲ ਉੱਪਰ ਅੱਜ ਸਵੇਰੇ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਓਵਰਡੋਜ਼ ਲਾਉਣ ’ਤੇ ਮੌਤ ਦੇ ਮੂੰਹ ਵਿੱਚ ਚਲੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਇੰਦਰਜੀਤ ਸਿੰਘ ਪੁੱਤਰ ਗੁਲਜ਼ਾਰ ਸਿੰਘ ਉਮਰ 40 ਸਾਲ ਵਾਸੀ ਮਾੜੀਮੇਘਾ ਵਜੋਂ ਹੋਈ ਹੈ। ਇਸ ਘਟਨਾ ਦੀ ਜਾਣਕਾਰੀ ਦਿੰਦੇ ਹੋਏ ਪ੍ਰਤੱਖ ਦਰਸ਼ੀਆਂ ਨੇ ਦੱਸਿਆ ਕਿ ਨੌਜਵਾਨ ਨੇ ਆਪਣੀ ਬਾਂਹ ਵਿਚ ਨਸ਼ੇ ਦਾ ਟੀਕਾ ਲਗਾਇਆ ਹੋਇਆ ਸੀ, ਜਿਸ ਕਾਰਨ ਉਸ ਦੀ ਮੌਕੇ ’ਤੇ ਮੌਤ ਹੋ ਗਈ। 

ਪੜ੍ਹੋ ਇਹ ਵੀ ਖ਼ਬਰ– Year Ender 2021: ਸ਼ਰਮਸਾਰ ਹੋਈ ਇਨਸਾਨੀਅਤ, ਆਪਣਿਆਂ ਨੇ ਹੀ ਲੁੱਟੀਆਂ ਧੀਆਂ ਦੀਆਂ ਇੱਜ਼ਤਾਂ

ਇੱਥੇ ਇਹ ਵੀ ਦੱਸਣਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਵੀ ਸਥਾਨਕ ਕਸਬੇ ਅਤੇ ਇਸ ਦੇ ਆਸਪਾਸ ਪਿੰਡਾਂ ਅੰਦਰ ਨੌਜਵਾਨ ਨਸ਼ੀਲੇ ਟੀਕੇ ਲਾ ਕੇ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ। ਪ੍ਰਤੱਖ ਦਰਸ਼ੀਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਚੌਕੀ ਸੁਰਸਿੰਘ ਨੂੰ ਇਤਲਾਹ ਦੇ ਦਿੱਤੀ ਗਈ ਹੈ। ਘਟਨਾ ਸਥਾਨ ’ਤੇ ਪਹੁੰਚੀ ਪੁਲਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 
 


author

rajwinder kaur

Content Editor

Related News