ਨਸ਼ੇ ਦੀ ਓਵਰਡੋਜ਼ ਕਾਰਨ ਬੁਝਿਆ ਇਕ ਹੋਰ ਘਰ ਦਾ ਚਿਰਾਗ, ਪਿਆ ਚੀਕ ਚਿਹਾੜਾ

Thursday, May 12, 2022 - 05:39 PM (IST)

ਨਸ਼ੇ ਦੀ ਓਵਰਡੋਜ਼ ਕਾਰਨ ਬੁਝਿਆ ਇਕ ਹੋਰ ਘਰ ਦਾ ਚਿਰਾਗ, ਪਿਆ ਚੀਕ ਚਿਹਾੜਾ

ਅੰਮ੍ਰਿਤਸਰ (ਗੁਰਪ੍ਰੀਤ) - ਪੰਜਾਬ 'ਚ ਨਸ਼ੇ ਦੀ ਓਵਰਡੋਜ਼ ਕਾਰਨ ਹੋਣ ਵਾਲੀਆਂ ਨੌਜਵਾਨਾਂ ਦੀਆਂ ਮੌਤਾਂ ਦੀ ਗਿਣਤੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਅਜਿਹਾ ਇੱਕ ਹੋਰ ਮਾਮਲਾ ਅੰਮ੍ਰਿਤਸਰ ਦੇ ਪਿੰਡ ਰੋਡੀਵਾਲ ਦਾ ਵੀ ਸਾਹਮਣੇ ਆਇਆ ਹੈ, ਜਿਥੇ ਨਸ਼ੇ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ।

ਪੜ੍ਹੋ ਇਹ ਵੀ ਖ਼ਬਰ: ਮੋਹਾਲੀ ਰਾਕੇਟ ਹਮਲਾ: ਖੁਫ਼ੀਆ ਏਜੰਸੀ ਵੱਲੋਂ ਹੋਰ ਸ਼ੱਕੀਆਂ ਦੀਆਂ ਲਿਸਟਾਂ ਤਿਆਰ, ਹਿਰਾਸਤ 'ਚ ਲਏ ਸਨ 4 ਵਿਅਕਤੀ

ਮਿਲੀ ਜਾਣਕਾਰੀ ਅਨੁਸਾਰ ਨੌਜਵਾਨ ਮੌਤ ਤੋਂ ਪਹਿਲਾਂ ਨਸ਼ਾ ਵੇਚਣ ਵਾਲੇ ਸਮੱਗਲਰਾਂ ਕੋਲ ਗਿਆ ਸੀ। ਨਸ਼ੇ ਦੀ ਹਾਲਤ ਵਿੱਚ ਜਦੋਂ ਉਹ ਘਰ ਪੁੱਜਾ, ਤਾਂ ਉਸ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਪਿੰਡ ਰੋਡੀਵਾਲ ਦਾ ਰਹਿਣ ਵਾਲਾ ਸੀ, ਜੋ ਪਿਛਲੇ ਕਾਫ਼ੀ ਸਮੇਂ ਤੋਂ ਨਸ਼ਾ ਕਰਨ ਦਾ ਆਦੀ ਸੀ। ਮ੍ਰਿਤਕ ਦੀ ਮੌਤ ਤੋਂ ਬਾਅਦ ਉਸ ਦਾ ਗਰੀਬ ਪਰਿਵਾਰ ਸਦਮੇ ’ਚ ਹੈ।

ਪੜ੍ਹੋ ਇਹ ਵੀ ਖ਼ਬਰ: ਨਸ਼ੇ ਦੀ ਓਵਰਡੋਜ਼ ਕਾਰਨ ਉੱਜੜੀ ਇਕ ਹੋਰ ਮਾਂ ਦੀ ਗੋਦ, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਪੀੜਤ ਪਰਿਵਾਰ ਨੇ ਨੌਜਵਾਨ ਦੀ ਮੌਤ ਦਾ ਜ਼ਿੰਮੇਵਾਰ ਨਸ਼ਾ ਵੇਚਣ ਵਾਲੇ ਤਸਕਰਾਂ ਨੂੰ ਦੱਸਿਆ ਹੈ। ਪਿੰਡ ਵਾਸੀਆਂ ਨੇ ਸਰਕਾਰ ਨੂੰ ਨਸ਼ਾ ਖ਼ਤਮ ਕਰਨ ਦੀ ਅਪੀਲ ਕੀਤੀ ਹੈ। 
 


author

rajwinder kaur

Content Editor

Related News