ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਰੋ-ਰੋ ਬੇਹਾਲ ਹੋਈ ਮਾਂ ਨੇ ਦੋਸਤਾਂ ’ਤੇ ਲਾਏ ਇਹ ਦੋਸ਼
Tuesday, May 24, 2022 - 11:51 AM (IST)

ਬਾਬਾ ਬਕਾਲਾ ਸਾਹਿਬ (ਅਠੌਲਾ) - ਪਿੰਡ ਬੇਦਾਦਪੁਰ ਦੇ ਇਕ ਨੌਜਵਾਨ ਦੀ ਨਸ਼ੇ ਦੀ ਵੱਧ ਡੋਜ਼ ਲੈਣ ਕਾਰਨ ਮੌਤ ਹੋਣ ਦਾ ਸਮਾਚਾਰ ਹੈ। ਮ੍ਰਿਤਕ ਦੀ ਮਾਂ ਵੱਲੋਂ 2 ਨੌਜਵਾਨਾਂ ਉਪਰ ਉਸ ਦੇ ਪੁੱਤਰ ਨੂੰ ਵੱਧ ਨਸ਼ੇ ਦੀ ਡੋਜ਼ ਦੇ ਕੇ ਮਾਰਨ ਦੇ ਦੋਸ਼ ਲਾਉਣ ਪਿਛੋਂ ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਗਿਆ ਹੈ। ਮ੍ਰਿਤਕ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਸਵ. ਮੰਗਲ ਸਿੰਘ ਵਜੋਂ ਹੋਈ ਹੈ।
ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਰੂਹ ਕੰਬਾਊ ਵਾਰਦਾਤ: ਬੀਮੇ ਦੇ ਪੈਸੇ ਲੈਣ ਦੀ ਖ਼ਾਤਰ ਪਤਨੀ ਨੇ ਬੇਰਹਿਮੀ ਨਾਲ ਕੀਤਾ ਪਤੀ ਦਾ ਕਤਲ
ਬਾਬਾ ਬਕਾਲਾ ਸਾਹਿਬ ਦੀ ਪੁਲਸ ਚੌਕੀ ਇੰਚਾਰਜ ਚਰਨ ਸਿੰਘ ਪਹਿਲਵਾਨ ਨੇ ਦੱਸਿਆ ਹੈ ਕਿ ਪਿੰਡ ਬੇਦਾਦਪੁਰ ਦੀ ਕੁਲਵਿੰਦਰ ਕੌਰ ਪਤਨੀ ਸਵ. ਮੰਗਲ ਸਿੰਘ ਨੇ ਦੱਸਿਆ ਕਿ ਪਿੰਡ ਦੇ ਹੀ 2 ਨੌਜਵਾਨ ਰਿੰਪੀ ਅਤੇ ਜਸ਼ਨਦੀਪ ਸਿੰਘ ਬੀਤੀ 22 ਮਈ ਨੂੰ ਸਾਡੇ ਘਰ ਆਏ ਅਤੇ ਮੇਰੇ ਪੁੱਤਰ ਸੁਖਵਿੰਦਰ ਸਿੰਘ ਨੂੰ ਨਾਲ ਲੈ ਗਏ ਅਤੇ ਨਸ਼ਾ ਕਰਨ ਲੱਗ ਪਏ। ਵੱਧ ਨਸ਼ਾ ਲੈਣ ਕਾਰਨ ਸੁਖਵਿੰਦਰ ਸਿੰਘ ਦੀ ਮੌਤ ਹੋ ਗਈ। ਦੇਰ ਤੱਕ ਸੁਖਵਿੰਦਰ ਸਿੰਘ ਜਦੋਂ ਘਰ ਨਾ ਆਇਆ ਤਾਂ ਅਸੀਂ ਉਸ ਦੀ ਭਾਲ ਲਈ ਵਡਾਲਾ ਡਰੇਨ ਵੱਲ ਗਏ ਤਾਂ ਉਕਤ ਨੌਜਵਾਨ ਮੇਰੇ ਮੁੰਡੇ ਨੂੰ ਮ੍ਰਿਤਕ ਹਾਲਤ ਵਿਚ ਸੁੱਟ ਕੇ ਮੋਟਰਸਾੲਈਲ ’ਤੇ ਭੱਜ ਗਏ।
ਪੜ੍ਹੋ ਇਹ ਵੀ ਖ਼ਬਰ: ਭਿੱਖੀਵਿੰਡ ’ਚ ਸੁਨਿਆਰੇ ਨੂੰ ਅਗਵਾ ਕਰ ਬੇਰਹਿਮੀ ਨਾਲ ਕੀਤਾ ਕਤਲ, ਪਿੰਡ ਰੈਸ਼ੀਆਣਾ ਨੇੜਿਓ ਬਰਾਮਦ ਹੋਈ ਲਾਸ਼
ਪੁਲਸ ਨੇ ਸੁਖਵਿੰਦਰ ਸਿੰਘ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਪੋਸਟ ਮਾਰਟਮ ਲਈ ਭੇਜਿਆ ਅਤੇ ਦੋਸ਼ੀਆਂ ਖ਼ਿਲਾਫ਼ ਧਾਰਾ 304 ਅਧੀਨ ਕੇਸ ਦਰਜ ਕਰ ਲਿਆ ਹੈ। ਉਧਰ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾਈ ਜਥੇਬੰਦਕ ਸਕੱਤਰ ਦਲਬੀਰ ਸਿੰਘ ਬੇਦਾਦਪੁਰ ਨੇ ਪੁਲਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਨਸ਼ਿਆਂ ਦੇ ਵਪਾਰੀਆਂ ਨੂੰ ਠੱਲ੍ਹ ਪਾਉਣ ਲਈ ਵੱਡੇ ਮੱਗਰਮੱਛਾਂ ਨੂੰ ਨੱਥ ਪਾਈ ਜਾਵੇ।
ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ਵਿਖੇ ਪ੍ਰੇਮੀ ਜੋੜੇ ਨੇ ਕੀਤੀ ਖ਼ੁਦਕੁਸ਼ੀ, ਨੌਜਵਾਨ ਦਾ ਡੇਢ ਮਹੀਨਾ ਪਹਿਲਾਂ ਹੋਇਆ ਸੀ ਵਿਆਹ