ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮਾਪਿਆਂ ਦੇ ਨੌਜਵਾਨ ਪੁੱਤ ਦੀ ਹੋਈ ਮੌਤ

Tuesday, Jul 12, 2022 - 08:01 PM (IST)

ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਮਾਪਿਆਂ ਦੇ ਨੌਜਵਾਨ ਪੁੱਤ ਦੀ ਹੋਈ ਮੌਤ

ਪੱਟੀ (ਸੌਰਭ) - ਵਾਰਡ ਨੰ. 7 ਪੱਟੀ ਵਿਖੇ ਨਸ਼ੇ ਦੀ ਆਵਰਡੋਜ਼ ਨਾਲ ਮਾਪਿਆਂ ਦੇ ਇਕ ਨੌਜਵਾਨ ਪੁੱਤ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਦੀਪਕ ਕੁਮਾਰ (29) ਪੁੱਤਰ ਦੇਵੀ ਦਾਸ ਨਿਵਾਸੀ ਪੱਟੀ ਕਈ ਸਾਲਾਂ ਤੋਂ ਨਸ਼ੇ ਦੀ ਦਲਦਲ ਵਿਚ ਫਸਿਆ ਪਿਆ ਸੀ। ਦੀਪਕ ਦਾ ਕਈ ਵਾਰ ਨਸ਼ੇ ਦਾ ਇਲਾਜ ਵੀ ਕਰਵਾਇਆ ਗਿਆ ਪਰ ਫਿਰ ਵੀ ਨਸ਼ੇ ਦੀ ਦਲਦਲ ਵਿਚੋਂ ਨਿਕਲ ਨਹੀਂ ਸਕਿਆ।

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਇਨਸਾਨੀਅਤ ਸ਼ਰਮਸਾਰ: ਕੂੜੇ ਦੇ ਢੇਰ ’ਚੋਂ ਮਿਲੀ 8 ਮਹੀਨੇ ਦੇ ਬੱਚੇ ਦੀ ਲਾਸ਼

ਉੁਨ੍ਹਾਂ ਦੱਸਿਆ ਕਿ ਰਾਤ ਕਰੀਬ 10 ਵਜੇ ਦੀਪਕ ਬਾਥਰੂਮ ਵਿਚ ਗਿਆ ਪਰ ਜਦੋਂ ਉਹ 15-20 ਮਿੰਟ ਬਾਹਰ ਨਹੀਂ ਆਇਆ ਤਾਂ ਅਸੀਂ ਦਰਵਾਜ਼ਾ ਖੋਲ੍ਹਿਆ ਤਾਂ ਦੇਖਿਆ ਕਿ ਦੀਪਕ ਦਾ ਮੂੰਹ ਪਾਣੀ ਵਾਲੀ ਬਾਲਟੀ ਵਿਚ ਪਿਆ ਸੀ ਅਤੇ ਬੇਹੋਸ਼ੀ ਦੀ ਹਾਲਤ ’ਚ ਡਿੱਗਾ ਪਿਆ ਸੀ। ਦੀਪਕ ਕੁਮਾਰ ਕੋਲ ਨਸ਼ੇ ਵਾਲਾ ਟੀਕਾ ਪਿਆ ਹੋਇਆ ਸੀ, ਅਸੀਂ ਉਸ ਨੂੰ ਤੁਰੰਤ ਸਿਵਲ ਹਪਸਤਾਲ ਪੱਟੀ ਵਿਖੇ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੜ੍ਹੋ ਇਹ ਵੀ ਖ਼ਬਰ: ਦਿਲ ਕੰਬਾਊ ਹਾਦਸਾ: ਵਿਧਾਇਕ ਸ਼ੈਰੀ ਕਲਸੀ ਦੇ PA ਸਣੇ 3 ਨੌਜਵਾਨਾਂ ਦੀ ਮੌਤ, ਗੱਡੀ ਦੇ ਉੱਡੇ ਪਰਖੱਚੇ (ਤਸਵੀਰਾਂ)

 


author

rajwinder kaur

Content Editor

Related News