ਨਸ਼ੇ ਦੀ ਓਵਰਡੋਜ਼ ਕਾਰਨ ਇਕ ਹੋਰ ਨੌਜਵਾਨ ਦੀ ਮੌਤ

01/19/2020 3:04:12 PM

ਗੁਰੂਹਰਸਹਾਏ (ਆਵਲਾ) - ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਛਾਗਾ ਰਾਏ ਉਤਾੜ ਵਿਖੇ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ। ਮਿ੍ਤਕ ਦੀ ਪਛਾਣ ਖਜਾਨ ਸਿੰਘ (26) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ’ਤੇ ਪੁੱਜੀ ਪੁਲਸ ਨੇ ਲਾਸ਼ ਨੂੰ ਕਬਜ਼ੇ ’ਚ ਲੈਣ ਮਗਰੋਂ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਮ੍ਰਿਤਕ ਦੇ ਚਾਚਾ ਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਨੌਜਵਾਨ ਦੀ ਮੌਤ ਹੋਣ ਕਾਰਨ ਪਰਿਵਾਰਕ ਮੈਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੋਇਆ ਪਿਆ ਹੈ।

ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਉਂਦੇ ਹੋਏ ਕਿਹਾ ਕਿ ਪੁਲਸ ਦੀ 'ਨਾਲਾਇਕੀ' ਕਾਰਨ ਅੱਜ ਉਨ੍ਹਾਂ ਦੇ ਪੁੱਤਰ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਹੈ ਕਿ ਉਨ੍ਹਾਂ ਦੇ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ’ਚ ਸ਼ਰੇਆਮ ਚਿੱਟੇ ਦਾ ਨਸ਼ਾ ਵਿਕ ਰਿਹਾ ਹੈ ਪਰ ਪੁਲਸ ਉਕਤ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਕਰਨ ਤੋਂ ਗੁਰੇਜ਼ ਕਰ ਰਹੀ ਹੈ। 
 

rajwinder kaur

This news is Content Editor rajwinder kaur