ਨਸ਼ੇ ਨੇ ਉਜਾੜਿਆਂ ਹੱਸਦਾ ਵਸਦਾ ਘਰ, 3 ਸਾਲਾਂ ਬੱਚੀ ਦੇ ਪਿਓ ਦੀ ਹੋਈ ਮੌਤ

Friday, Oct 29, 2021 - 10:26 AM (IST)

ਨਸ਼ੇ ਨੇ ਉਜਾੜਿਆਂ ਹੱਸਦਾ ਵਸਦਾ ਘਰ, 3 ਸਾਲਾਂ ਬੱਚੀ ਦੇ ਪਿਓ ਦੀ ਹੋਈ ਮੌਤ

ਹਰਸ਼ਾ ਛੀਨਾਂ/ਭਿੰਡੀ ਸੈਦਾਂ (ਭੱਟੀ/ਗੁਰਜੰਟ) - ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਕੋਟਲੀ ਸੱਕਾ ਨੇੜੇ ਓਠੀਆਂ ਦੇ ਇਕ ਨੌਜਵਾਨ ਦੀ ਨਸ਼ੇ ਦਾ ਟੀਕਾ ਲਾਉਣ ਕਾਰਨ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਕ੍ਰਾਂਤੀਬੀਰ ਸਿੰਘ ਪੁੱਤਰ ਸੂਬਾ ਸਿੰਘ ਵਜੋਂ ਹੋਈ ਹੈ। ਉਸ ਦਾ ਕੁਝ ਸਾਲ ਪਹਿਲਾਂ ਦੀ ਵਿਆਹ ਹੋਇਆ ਸੀ ਅਤੇ ਉਸ ਦੀ ਤਿੰਨ ਸਾਲ ਦੀ ਕੁੜੀ ਵੀ ਹੈ।

ਪੜ੍ਹੋ ਇਹ ਵੀ ਖ਼ਬਰ - ਮੰਗੇਤਰ ਦਾ ਖ਼ੌਫਨਾਕ ਕਾਰਾ: ਜਿਸ ਘਰ ਜਾਣੀ ਸੀ ਡੋਲੀ, ਉਸੇ ਘਰ ਦੀ ਜ਼ਮੀਨ ’ਚੋਂ ਦੱਬੀ ਹੋਈ ਮਿਲੀ ਲਾਪਤਾ ਕੁੜੀ ਦੀ ਲਾਸ਼

ਮਿਲੀ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਨਸ਼ੇ ਕਰਨ ਦਾ ਆਦੀ ਸੀ। ਬੀਤੇ ਦਿਨ ਵੀ ਉਹ ਸਵੇਰੇ ਆਪਣੇ ਘਰੋਂ ਗਿਆ ਹੋਇਆ ਸੀ। ਉਸ ਨੇ ਨਸ਼ੇ ਦੀ ਓਵਰਡੋਜ਼ ਲੈ ਲਈ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਪਿੰਡ ਨੇਪਾਲ ਦੇ ਨੇੜਿਓਂ ਬਰਾਮਦ ਹੋਈ, ਜਿਸ ਨੂੰ ਮੌਕੇ ’ਤੇ ਪੁੱਜੀ ਪੁਲਸ ਨੇ ਆਪਣੇ ਕਬਜ਼ੇ ’ਚ ਲੈ ਲਿਆ। ਮ੍ਰਿਤਕ ਕ੍ਰਾਂਤੀਬੀਰ ਸਿੰਘ ਦੇ ਚਾਚੇ ਗੁਰਲਾਲ ਸਿੰਘ ਨੇ ਦੱਸਿਆ ਕੇ ਮ੍ਰਿਤਕ ਨੌਜਵਾਨ ਆਪਣੇ ਪਿੱਛੇ ਪਤਨੀ ਅਤੇ ਇਕ 3 ਸਾਲ ਦਾ ਬੱਚਾ ਛੱਡ ਗਿਆ ਹੈ। ਉਧਰ ਥਾਣਾ ਭਿੰਡੀ ਸੈਦਾਂ ਦੀ ਪੁਲਸ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਪੋਸਟਮਾਰਟਮ ਲਈ ਸਿਵਲ ਹਸਪਤਾਲ ਅਜਨਾਲਾ ਵਿਖੇ ਭੇਜ ਦਿੱਤਾ ਹੈ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ:10 ਮਹੀਨੇ ਪਹਿਲਾਂ ਕੈਨੇਡਾ ਗਏ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ, ਖ਼ਬਰ ਸੁਣ ਧਾਹਾਂ ਮਾਰ ਰੋਈ ਮਾਂ(ਤਸਵੀਰਾਂ)


author

rajwinder kaur

Content Editor

Related News