ਨਸ਼ੇ ਦੀਆਂ 24 ਹਜ਼ਾਰ ਗੋਲੀਆਂ ਸਣੇ 4 ਅੜਿਕੇ

Friday, Jan 22, 2021 - 01:57 PM (IST)

ਨਸ਼ੇ ਦੀਆਂ 24 ਹਜ਼ਾਰ ਗੋਲੀਆਂ ਸਣੇ 4 ਅੜਿਕੇ

ਭਵਾਨੀਗੜ੍ਹ (ਵਿਕਾਸ, ਸੰਜੀਵ) : ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ 4 ਵਿਅਕਤੀਆਂ ਨੂੰ ਨਸ਼ੇ ਦੀਆਂ ਗੋਲੀਆਂ ਦੀ ਵੱਡੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਏ. ਐੱਸ. ਆਈ ਦਰਸ਼ਨ ਸਿੰਘ ਐਂਟੀ ਨਾਰਕੋਟਿਕ ਸੈੱਲ ਸੰਗਰੂਰ ਨੇ ਦੱਸਿਆ ਕਿ ਆਪਣੇ ਸਾਥੀ ਕਰਮਚਾਰੀਆਂ ਨਾਲ ਗਸ਼ਤ ਤੇ ਚੈਕਿੰਗ ਦੇ ਸਬੰਧ ਵਿਚ ਪੁਲਸ ਪਾਰਟੀ ਜਦੋਂ ਪੁਰਾਣਾ ਬੱਸ ਸਟੈਂਡ ਭਵਾਨੀਗੜ੍ਹ ਮੌਜੂਦ ਸੀ ਤਾਂ ਗੁਪਤ ਸੂਚਨਾ ਮਿਲੀ ਕਿ ਪ੍ਰਮੋਦ ਕੁਮਾਰ ਵਾਸੀ ਪਿੰਡ ਭਰਵਾ (ਸਹਾਰਨਪੁਰ), ਅਸ਼ੀਸ਼ ਸ਼ਰਮਾ, ਗਗਨਦੀਪ ਦੋਵੇਂ ਵਾਸੀ ਜਗਾਧਰੀ (ਯਮੁਨਾਨਗਰ) ਤੇ ਅਸ਼ੋਕ ਕੁਮਾਰ ਵਾਸੀ ਭੀਖੀ (ਮਾਨਸਾ) ਸਵਿਫਟ ਡਿਜ਼ਾਇਰ ਕਾਰ ਵਿਚ ਪਟਿਆਲਾ ਤੋਂ ਭਵਾਨੀਗੜ੍ਹ ਵੱਲ ਨਸ਼ੀਲੀਆਂ ਗੋਲੀਆਂ ਵੇਚਣ ਲਈ ਆ ਰਹੇ ਹਨ।

ਸੂਚਨਾ ਦੇ ਆਧਾਰ 'ਤੇ ਅਗਲੀ ਕਾਰਵਾਈ ਕਰਦਿਆਂ ਥਾਣੇਦਾਰ ਕ੍ਰਿਪਾਲ ਸਿੰਘ ਨੇ ਸਾਥੀ ਕਰਮਚਾਰੀਆਂ ਸਮੇਤ ਯੋਜਨਾਬੱਧ ਤਰੀਕੇ ਨਾਲ ਕੀਤੀ। ਨਾਕੇਬੰਦੀ ਦੌਰਾਨ ਉਕਤ ਵਿਅਕਤੀਆਂ ਨੂੰ 2400 ਪੱਤੇ (24 ਹਜ਼ਾਰ ਗੋਲੀ) ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ। ਪੁਲਸ ਨੇ ਮੁਲਜ਼ਮਾਂ ਖਿਲਾਫ਼ ਥਾਣਾ ਭਵਾਨੀਗੜ੍ਹ ਵਿਖੇ ਪਰਚਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ।


author

Gurminder Singh

Content Editor

Related News