ਨਸ਼ੀਲੀ ਚੀਜ਼ ਖਵਾ ਕੇ ਬਣਾਈ ਅਸ਼ਲੀਲ ਵੀਡੀਓ, ਤਿੰਨ ਸਾਲ ਤੱਕ ਕਰਦਾ ਰਿਹਾ ਜਬਰ-ਜ਼ਿਨਾਹ

Tuesday, Oct 25, 2022 - 06:42 PM (IST)

ਬੀਜਾ (ਬਿਪਨ) : ਪੁਲਸ ਨੇ ਇਥੋਂ ਦੇ ਇਕ ਪਿੰਡ ਦੀ ਔਰਤ ਦੀ ਸ਼ਿਕਾਇਤ ’ਤੇ ਕਥਿਤ ਦੋਸ਼ੀ ਸੁਦਾਗਰ ਅਲੀ ਪੁੱਤਰ ਧੰਨਾ ਖਾਨ ਵਾਸੀ ਇਕੋਲਾਹੀ ਖ਼ਿਲਾਫ਼ ਆਈ. ਪੀ. ਸੀ. ਦੀ ਧਾਰਾ 376, 66ਈ, 67ਏ, ਆਈ.ਟੀ.ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਲਗਭਗ ਤਿੰਨ ਸਾਲ ਪਹਿਲਾਂ ਜਦੋਂ ਉਹ ਆਪਣੇ ਘਰ ਇਕੱਲੀ ਸੀ ਤਾਂ ਕਥਿਤ ਦੋਸ਼ੀ ਸੁਦਾਗਰ ਅਲੀ ਉਸਦੇ ਘਰ ਆਇਆ ਸੀ। ਉਸਨੂੰ ਲੱਡੂਆਂ ਦਾ ਪ੍ਰਸ਼ਾਦ ਦਿੱਤਾ। ਲੱਡੂਆਂ ਦਾ ਪ੍ਰਸ਼ਾਦ ਖਾ ਕੇ ਉਹ ਬੇਹੋਸ਼ ਹੋ ਗਈ ਸੀ। ਜਿਸ ਤੋਂ ਬਾਅਦ ਕਥਿਤ ਦੋਸ਼ੀ ਨੇ ਉਸ ਨਾਲ ਜ਼ਬਰਦਸਤੀ ਸਰੀਰਕ ਸਬੰਧ ਬਣਾ ਕੇ ਉਸ ਦੀ ਵੀਡੀਓ ਬਣਾ ਲਈ ਸੀ। 

ਕਥਿਤ ਦੋਸ਼ੀ ਅਸ਼ਲੀਲ ਵੀਡੀਓ ਬਣਾ ਕੇ ਉਸਨੂੰ ਬਲੈਕਮੇਲ ਕਰਦਾ ਰਿਹਾ। 3 ਸਾਲ ਤੱਕ ਉਸ ਨੂੰ ਬਲੈਕਮੇਲ ਕਰਕੇ ਉਸ ਨਾਲ ਸਰੀਰਕ ਸਬੰਧ ਬਣਾਏ ਗਏ। ਹੁਣ ਕਥਿਤ ਦੋਸ਼ੀ ਨੇ ਉਸਦੀ ਅਸ਼ਲੀਲ ਵੀਡੀਓ ਵਾਇਰਲ ਕਰ ਦਿੱਤੀ। ਉਸਨੇ ਪੁਲਸ ਨੂੰ ਸ਼ਿਕਾਇਤ ਕੀਤੀ ਸੀ। ਸ਼ਿਕਾਇਤ ਦੀ ਜਾਂਚ ਵੂਮੈਨ ਸੈੱਲ ਦੀ ਟੀਮ ਵੱਲੋਂ ਕੀਤੀ ਗਈ। ਤਫਤੀਸ਼ ਮਗਰੋਂ ਕਥਿਤ ਦੋਸ਼ੀ ਖ਼ਿਲਾਫ ਮਾਮਲਾ ਦਰਜ ਕੀਤਾ ਗਿਆ। ਮਾਮਲੇ ਦੀ ਜਾਂਚ ਕਰ ਰਹੀ ਮਹਿਲਾ ਇੰਸਪੈਕਟਰ ਰਾਜ ਪਰਮਿੰਦਰ ਕੌਰ ਨੇ ਦੱਸਿਆ ਕਿ ਕਥਿਤ ਦੋਸ਼ੀ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਉਸ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਜਲਦੀ ਹੀ ਉਸ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।


Gurminder Singh

Content Editor

Related News