ਨਸ਼ੇ ਦੀ ਰੋਕਥਾਮ ਲਈ ਬਣਾਈ ਗਈ ਐੱਸ. ਟੀ. ਐੱਫ. ਦਾ ਵੱਡਾ ਦਾਅਵਾ
Tuesday, Mar 05, 2019 - 04:24 PM (IST)

ਪਟਿਆਲਾ (ਬਖਸ਼ੀ)— ਨਸ਼ੇ ਨੂੰ ਲੈ ਕੇ ਬਣਾਈ ਗਈ ਐੱਸ.ਟੀ.ਐੱਫ ਟੀਮ ਨੇ ਖੁਲਾਸਾ ਕੀਤਾ ਹੈ ਕਿ ਪਿਛਲੇ 2 ਸਾਲਾਂ ਵਿਚ 4 ਲੱਖ ਤੋਂ ਵੱਧ ਲੋਕਾਂ ਨੇ ਨਸ਼ਾ ਛੁਡਵਾਉਣ ਲਈ ਨਿੱਜੀ ਅਤੇ ਸਰਕਾਰੀ ਸਿਹਤ ਸੰਸਥਾਵਾਂ ਤੱਕ ਪਹੁੰਚ ਕੀਤੀ ਹੈ। ਜਿਨ੍ਹਾਂ ਨੂੰ ਪੰਜਾਬ ਸਰਕਾਰ ਚਲਾ ਰਹੀ ਹੈ। ਐੱਸ. ਟੀ. ਐੱਫ. ਮੁਤਾਬਕ ਪੰਜਾਬ ਸਰਕਾਰ ਲਗਾਤਾਰ ਨਸ਼ੇ ਦਾ ਸੇਵਨ ਕਰਨ ਵਾਲੇ ਲੋਕਾਂ ਨੂੰ ਇਸ ਤੋਂ ਬਚਾਉਣ ਲਈ ਵੱਖ ਵੱਖ ਕੰਮ ਕਰ ਰਹੀ ਹੈ। ਇਸ ਦੇ ਨਾਲ ਹੀ ਏ.ਡੀ.ਜੀ.ਪੀ. ਏ.ਡੀ.ਜੀ.ਟੀ. ਗੁਰਪ੍ਰੀਤ ਕੌਰ ਨੇ ਕਿਹਾ ਕਿ ਇਨ੍ਹਾਂ ਦਿਨਾਂ 'ਚ ਏਮਜ਼ ਦੀ ਇਕ ਰਿਪੋਰਟ ਜਾਰੀ ਕਰਕੇ ਦੱਸਿਆ ਕਿ ਪੰਜਾਬ ਉਨ੍ਹਾਂ ਪੰਜ ਸੂਬਿਆਂ 'ਚੋਂ ਇਕ ਹੈ, ਜਿੱਥੇ ਨਸ਼ੇ ਦੀ ਵਰਤੋਂ ਸਭ ਤੋਂ ਵਧ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਉਹ ਹੁਣ ਸਾਬਕਾ ਪੁਲਸ ਅਧਿਕਾਰੀਆਂ ਤੋਂ ਮਦਦ ਲੈ ਰਹੇ ਹਨ ਕਿਉਂਕਿ ਤਜੁਰਬੇ ਨੂੰ ਨਜ਼ਰ ਅੰਦਾਜ਼ ਨਹੀਂ ਕੀਤਾ ਜਾ ਸਕਦਾ ਅਤੇ ਉਨ੍ਹਾਂ ਨੂੰ ਆਸ ਹੈ ਕਿ ਆਉਣ ਵਾਲੇ ਸਮੇਂ 'ਚ ਇਹ ਲੋਕ ਪੰਜਾਬ 'ਚ ਡਰੱਗ ਦੇ ਖਾਤਮੇ ਨੂੰ ਲੈ ਕੇ ਮੁੱਖ ਭੂਮਿਕਾ ਨਿਭਾਉਣਗੇ।