ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿਚ ਦੋ ਗ੍ਰਿਫਤਾਰ
Friday, Nov 25, 2022 - 04:18 PM (IST)

ਪਟਿਆਲਾ (ਬਲਜਿੰਦਰ) : ਪਟਿਆਲਾ ਪੁਲਸ ਨੇ ਦੋ ਵੱਖ-ਵੱਖ ਕੇਸਾਂ ਵਿਚ ਦੋ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ ਵਿਚ ਗ੍ਰਿਫਤਾਰ ਕੀਤਾ ਹੈ। ਪਹਿਲੇ ਕੇਸ ਵਿਚ ਥਾਣਾ ਸਿਵਲ ਲਾਈਨ ਦੀ ਪੁਲਸ ਨੇ ਐੱਸ.ਐੱਚ. ਓ. ਜਸਪ੍ਰੀਤ ਸਿੰਘ ਕਾਹਲੋਂ ਦੀ ਅਗਵਾਈ ਹੇਠ ਸੌਰਿਆ ਗੁਜਰਾਲ ਪੁੱਤਰ ਰਵਿੰਦਰ ਗੁਜਰਾਲ ਵਾਸੀ ਪ੍ਰਤਾਪ ਨਗਰ ਪਟਿਆਲਾ ਨੂੰ 15 ਗ੍ਰਾਮ ਸਮੈਕ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਮੁਤਾਬਕ ਏ. ਐੱਸ. ਆਈ. ਭਾਰਤ ਭੂਸ਼ਣ ਪੁਲਸ ਪਾਰਟੀ ਸਮੇਤ 24 ਨੰਬਰ ਫਾਟਕ ਪਟਿਆਲਾ ਵਿਖੇ ਮੌਜੂਦ ਸੀ, ਜਿੱਥੇ ਉਕਤ ਨੂੰ ਜਦੋਂ ਸ਼ੱਕ ਦੇ ਅਧਾਰ ’ਤੇ ਰੋਕ ਕੇ ਚੈਕ ਕੀਤਾ ਤਾਂ ਉਸ ਪਾਸੋਂ 15 ਗ੍ਰਾਮ ਸਮੈਕ ਬਰਾਮਦ ਹੋਈ। ਜਿਸ ਦੇ ਖ਼ਿਲਾਫ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਦੂਜੇ ਕੇਸ ਵਿਚ ਥਾਣਾ ਸਨੋਰ ਦੀ ਪੁਲਸ ਨੇ ਗੁਰਪ੍ਰੀਤ ਸਿੰਘ ਪੁੱਤਰ ਰਣਬੀਰ ਸਿੰਘ ਵਾਸੀ ਜੁਝਾਰ ਨਗਰ ਸਾਹਮਣੇ ਪਿੰਡ ਧਰਮਕੋਟ ਸਨੋਰ ਥਾਣਾ ਸਨੋਰ ਨੂੰ 300 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਪੁਲਸ ਮੁਤਾਬਕ ਏ. ਐੱਸ. ਆਈ. ਦਲਜੀਤ ਸਿਘ ਪੁਲਸ ਪਾਰਟੀ ਸਮੇਤ ਬੱਸ ਅੱਡਾ ਸਨੋਰ ਵਿਖੇ ਮੌਜੂਦ ਸੀ, ਜਿਥੇ ਸੂਚਨਾ ਮਿਲੀ ਉਕਤ ਵਿਅਕਤੀ ਰਾਧਾ ਸੁਆਮੀ ਡੇਰਾ ਸਨੋਰ ਦੇ ਕੋਲ ਨਸ਼ੀਲੀਆਂ ਗੋਲੀਆਂ ਵੇਚਣ ਲਈ ਗ੍ਰਾਹਕ ਦੀ ਉਡੀਕ ਕਰ ਰਿਹਾ ਹੈ, ਪੁਲਸ ਨੇ ਰੇਡ ਕਰਕੇ 300 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਜਿਸ ਖ਼ਿਲਾਫ ਐੱਨ. ਡੀ. ਪੀ. ਐੱਸ. ਐਕਟ ਦੇ ਤਹਿਤ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।