ਨਸ਼ਾ ਨਾ ਮਿਲਣ ਕਾਰਨ ਨੌਜਵਾਨ ਦੀ ਮੌਤ
Monday, Jan 27, 2025 - 06:20 PM (IST)

ਬਠਿੰਡਾ (ਸੁਖਵਿੰਦਰ) : ਤਿੰਨ ਦਿਨ ਪਹਿਲਾਂ ਰੇਲਵੇ ਸਟੇਸ਼ਨ ਤੋਂ ਮਿਲੇ ਇਕ ਨੌਜਵਾਨ ਦੀ ਹਸਪਤਾਲ ਵਿਚ ਮੌਤ ਹੋ ਗਈ ਜਿਸ ਦਾ ਕਾਰਨ ਨਸ਼ਾ ਨਾ ਮਿਲਣਾ ਦੱਸਿਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ ਬੀਤੇ ਦਿਨੀਂ ਸਹਾਰਾ ਜਨ ਸੇਵਾ ਦੇ ਵਰਕਰਾਂ ਸੰਦੀਪ ਗਿੱਲ, ਰਾਜਿੰਦਰ ਕੁਮਾਰ ਨੂੰ ਰੇਲਵੇ ਸਟੇਸ਼ਨ ਦੇ ਮਾਲ ਗੋਦਾਮ ਨਜ਼ਦੀਕ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਸੀ ਜਿਸ ਵਲੋਂ ਨਸ਼ਾ ਕੀਤਾ ਹੋਇਆ ਸੀ।
ਸੰਸਥਾ ਵਲੋਂ ਤੁਰੰਤ ਨੌਜਵਾਨ ਨੂੰ ਸਰਕਾਰੀ ਹਸਪਤਾਲ ਦਾਖਲ ਕਰਵਾਇਆ। ਨਸ਼ਾ ਨਾ ਮਿਲਣ ਕਾਰਨ ਸਿਵਲ ਹਸਪਤਾਲ ਵਿਚ ਉਕਤ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਰਾਜੂ ਪੁੱਤਰ ਮੱਖਣ ਸਿੰਘ ਵਾਸੀ ਰਾਮਪੁਰਾ ਵਜੋਂ ਹੋਈ। ਸਹਾਰਾ ਟੀਮ ਵਲੋਂ ਮ੍ਰਿਤਕ ਦੇ ਵਾਰਸਾਂ ਦੀ ਭਾਲ ਕੀਤੀ ਜਾ ਰਹੀ ਹੈ।